11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਖੜਗੇ ਵਲੋਂ ਮਨੀਪੁਰ ਪ੍ਰਦੇਸ਼ ਕਾਂਗਰਸ ਕਮੇਟੀ ਲਈ ਵਾਧੂ ਅਹੁਦੇਦਾਰਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ

ਨਵੀਂ ਦਿੱਲੀ, 11 ਨਵੰਬਰ - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪੱਤਰ ਜਾਰੀ ਕਰ ਦੱਸਿਆ ਕਿ...

Ad Position 21
No active advertisement
ਅਜੀਤ ਡੈਸਕ 11-11-2026

ਨਵੀਂ ਦਿੱਲੀ, 11 ਨਵੰਬਰ - ਨਵੀਂ ਦਿੱਲੀ, 11 ਨਵੰਬਰ - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪੱਤਰ ਜਾਰੀ ਕਰ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਮਨੀਪੁਰ ਪ੍ਰਦੇਸ਼ ਕਾਂਗਰਸ ਕਮੇਟੀ ਲਈ ਵਾਧੂ ਅਹੁਦੇਦਾਰਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ, ਮਨੀਪੁਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਦੇਸ਼ ਚੋਣ ਕਮੇਟੀ, ਪ੍ਰਚਾਰ ਕਮੇਟੀ, ਚੋਣ ਮਨੋਰਥ ਪੱਤਰ (ਮੈਨੀਫੈਸਟੋ) ਕਮੇਟੀ, ਮੀਡੀਆ ਅਤੇ ਪ੍ਰਚਾਰ ਕਮੇਟੀ, ਅਤੇ ਚੋਣ ਪ੍ਰਬੰਧਨ ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।
ਕਾਂਗਰਸ ਆਗੂ ਇਬੋਬੀ ਸਿੰਘ ਨੂੰ ਪ੍ਰਦੇਸ਼ ਚੋਣ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਅਤੇ ਸੰਸਦ ਮੈਂਬਰ  ਅੰਗੋਮਚਾ ਬਿਮੋਲ ਅਕੋਇਜਾਮ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਕਾਂਗਰਸ ਆਗੂ ਲੋਕੇਸ਼ਵਰ ਸਿੰਘ ਨੂੰ ਪ੍ਰਚਾਰ ਕਮੇਟੀ ਦਾ ਚੇਅਰਪਰਸਨ ਬਣਾਇਆ ਗਿਆ ਹੈ ਅਤੇ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਇਜਾਮ ਨੂੰ ਇਸ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਕਾਂਗਰਸੀ ਸੰਸਦ ਮੈਂਬਰ ਅੰਗੋਮਚਾ ਬਿਮੋਲ ਅਕੋਇਜਾਮ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਸਹਿ-ਚੇਅਰਪਰਸਨ ਵੀ ਨਿਯੁਕਤ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਦੇਹਰਾਦੂਨ ਏਅਰਪੋਰਟ ਰੋਡ ’ਤੇ ਹਾਥੀ ਦਾ ਕਹਿਰ, ਬੁਲੇਟ ਸਵਾਰ ਨੌਜਵਾਨ ਨੂੰ ਪੈਰਾਂ ਹੇਠ ਕੁਚਲਿਆ, ਵਾਲ-ਵਾਲ ਬਚੀ ਜਾਨ ਅਗਲੀ ਖ਼ਬਰ -ਆਈ.ਐਸ.ਐਸ.ਐਫ. ਵਿਸ਼ਵ ਚੈਂਪੀਅਨਸ਼ਿਪ- ਨਿਸ਼ਾਨੇਬਾਜ਼ ਨੀਰਜ ਕੁਮਾਰ ਨੇ ਜਿੱਤਿਆ ਕਾਂਸੀ ਦਾ ਤਗਮਾ
Ad Position 24