11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਸ਼ਮੀਰ ’ਚ ਹਲਕੀ ਬਰਫ਼ਬਾਰੀ

ਸ੍ਰੀਨਗਰ, 11 ਨਵੰਬਰ (ਯੂ.ਐਨ.ਆਈ.)-ਬੁੱਧਵਾਰ ਨੂੰ ਕਸ਼ਮੀਰ ਅਤੇ ਲੱਦਾਖ ਦੇ ਪਹਾੜੀ ਇਲਾਕਿਆਂ ’ਚ ਹਲਕੀ ਬਰਫ਼ਬਾਰੀ ਹੋਈ, ਜਦਕਿ ਕੁਝ ਮੈਦਾਨੀ ਇਲਾਕਿਆਂ ’ਚ ਹਲਕਾ ਮੀਂਹ ਪਿਆ। ਇਸ ਦੌਰਾਨ ਮੌਸਮ ਵਿਭਾਗ ਕੇਂਦਰ ...

Ad Position 21
No active advertisement
ਅਜੀਤ ਡੈਸਕ 12-11-2026

ਸ੍ਰੀਨਗਰ, 11 ਨਵੰਬਰ (ਯੂ.ਐਨ.ਆਈ.)-ਬੁੱਧਵਾਰ ਨੂੰ ਕਸ਼ਮੀਰ ਅਤੇ ਲੱਦਾਖ ਦੇ ਪਹਾੜੀ ਇਲਾਕਿਆਂ ’ਚ ਹਲਕੀ ਬਰਫ਼ਬਾਰੀ ਹੋਈ, ਜਦਕਿ ਕੁਝ ਮੈਦਾਨੀ ਇਲਾਕਿਆਂ ’ਚ ਹਲਕਾ ਮੀਂਹ ਪਿਆ। ਇਸ ਦੌਰਾਨ ਮੌਸਮ ਵਿਭਾਗ ਕੇਂਦਰ ਸ੍ਰੀਨਗਰ ਨੇ ਅਗਲੇ ਦੋ ਦਿਨਾਂ ਦੌਰਾਨ ਜੰਮੂ-ਕਸ਼ਮੀਰ ’ਚ ਹੋਰ ਵਿਆਪਕ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਬਾਂਦੀਪੋਰਾ, ਸੋਨਮਰਗ, ਗੁਲਮਰਗ ਦੇ ਕਾਂਗਡੋਰੀ, ਗੁਮਰੀ, ਮੀਨਾਮਰਗ ਅਤੇ ਦਰਾਸ ’ਚ ਹਲਕੀ ਬਰਫ਼ਬਾਰੀ ਦਰਜ ਕੀਤੀ ਗਈ।

ਮੌਸਮ ਵਿਭਾਗ ਨੇ 12 ਅਤੇ 13 ਨਵੰਬਰ ਨੂੰ ਮੈਦਾਨੀ ਇਲਾਕਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਤੇ ਪਹਾੜੀ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਕੁਪਵਾੜਾ ਅਤੇ ਬਾਂਦੀਪੋਰਾ ਦੇ ਪਹਾੜੀ ਇਲਾਕਿਆਂ ’ਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ 12 ਅਤੇ 13 ਨਵੰਬਰ ਦੌਰਾਨ ਦਿਨ ਦੇ ਤਾਪਮਾਨ ’ਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਦੀ ਭਾਰੀ ਗਿਰਾਵਟ ਆ ਸਕਦੀ ਹੈ।

ਇਸ ਦੌਰਾਨ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫ਼ਾਨ ਆਉਣ ਦੀ ਵੀ ਸੰਭਾਵਨਾ ਹੈ। ਮੌਸਮ ਦੀ ਇਸ ਭਵਿੱਖਬਾਣੀ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ’ਚ ਸੜਕਾਂ ਬੰਦ ਹੋਣ ਅਤੇ ਆਵਾਜਾਈ ’ਚ ਵਿਘਨ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ, ਬਾਂਦੀਪੋਰਾ ਜ਼ਿਲ੍ਹਾ ਪ੍ਰਸ਼ਾਸਨ ਨੇ ਸੈਲਾਨੀਆਂ, ਯਾਤਰੀਆਂ, ਪ੍ਰੀਖਿਆਰਥੀਆਂ ਅਤੇ ਆਮ ਜਨਤਾ ਲਈ ਸਲਾਹ ਜਾਰੀ ਕੀਤੀ ਹੈ। ਪ੍ਰਸ਼ਾਸਨ ਨੇ ਫਿਲਹਾਲ ਗੁਰੇਜ਼ ਨੂੰ ਸੈਲਾਨੀਆਂ ਲਈ ਬੰਦ ਕਰ ਦਿੱਤਾ ਹੈ ਤੇ ਉੱਥੇ ਮੌਜੂਦ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਜ਼ਿਲ੍ਹਾ ਕੰਟਰੋਲ ਰੂਮ ਨਾਲ ਸਲਾਹ-ਮਸ਼ਵਰਾ ਕਰਕੇ ਤੁਰੰਤ ਉੱਥੋਂ ਵਾਪਸ ਜਾਣ ਦੀ ਯੋਜਨਾ ਬਣਾਉਣ।

Ad Position 22
No active advertisement
ਪਿਛਲੀ ਖ਼ਬਰ ਕੋਲਕਾਤਾ-ਮੁੰਬਈ ਉਡਾਣ ਨੂੰ ਅਗਵਾ ਕਰਨ ਦੀ ਧਮਕੀ ਅਗਲੀ ਖ਼ਬਰ ਮੈਲਬੌਰਨ ’ਚ ਚਾਕੂ ਮਾਰਨ ਦੀ ਘਟਨਾ ’ਚ ਪੰਜਾਬਣ ਦੀ ਮੌਤ
Ad Position 24