12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੜਕ ਹਾਦਸੇ ਦੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਪੀੜਤ ਪਰਿਵਾਰਾਂ ਤੇ ਜਥੇਬੰਦੀਆਂ ਵਲੋਂ ਥਾਣਾ ਮਹਿਲ ਕਲਾਂ ਦਾ ਘਿਰਾਓ

ਮਹਿਲ ਕਲਾਂ (ਬਰਨਾਲਾ), 12 ਨਵੰਬਰ (ਗੁਰਪ੍ਰੀਤ ਸਿੰਘ ਅਣਖੀ) - ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਹੋਟਲ ਨਜ਼ਦੀਕ 7 ਨਵੰਬਰ ਨੂੰ ਵਾਪਰੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ...

Ad Position 21
No active advertisement
ਅਜੀਤ ਡੈਸਕ 12-11-2026

ਮਹਿਲ ਕਲਾਂ (ਬਰਨਾਲਾ), 12 ਨਵੰਬਰ (ਗੁਰਪ੍ਰੀਤ ਸਿੰਘ ਅਣਖੀ) - ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਹੋਟਲ ਨਜ਼ਦੀਕ 7 ਨਵੰਬਰ ਨੂੰ ਵਾਪਰੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਮਨਜਿੰਦਰ ਸਿੰਘ ਉਰਫ਼ ਗੋਲਾ (35) ਪੁੱਤਰ ਕੌਰਾ ਸਿੰਘ ਵਾਸੀ ਮਹਿਲ ਕਲਾਂ ਦੇ ਦੋਸ਼ੀ ਕਾਰ ਚਾਲਕ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਅੱਜ ਪੀੜਤ ਪਰਿਵਾਰਾਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਥਾਣਾ ਮਹਿਲ ਕਲਾਂ ਦਾ ਘਿਰਾਓ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ 8-9 ਨਵੰਬਰ ਦੀ ਦਰਮਿਆਨੀ ਰਾਤ ਨੂੰ ਦਮ ਤੋੜ ਗਏ ਮਨਜਿੰਦਰ ਸਿੰਘ ਦਾ ਅੱਜ ਚੌਥੇ ਦਿਨ ਵੀ ਅੰਤਿਮ ਸੰਸਕਾਰ ਨਹੀਂ ਹੋ ਸਕਿਆ, ਜਦਕਿ ਹਾਦਸੇ ਵਿਚ ਜ਼ਖ਼ਮੀ ਦੂਜੇ ਨੌਜਵਾਨ ਪ੍ਰਗਟ ਸਿੰਘ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਪੀੜਤ ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਲਾਸ਼ ਦਾ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਦੂਜੇ ਪਾਸੇ, ਐੱਸ.ਐੱਚ.ਓ. ਮਹਿਲ ਕਲਾਂ ਇੰਸਪੈਕਟਰ ਕਮਲਜੀਤ ਕੌਰ ਨੇ ਦੱਸਿਆ ਕਿ ਹਾਦਸੇ ਵਾਲੀ ਫ਼ਾਰਚੂਨਰ ਕਾਰ ਬਰਾਮਦ ਕਰਕੇ ਮੁਲਜ਼ਮ ਚਾਲਕ ਅਮਰਿੰਦਰ ਸਿੰਘ ਵਾਸੀ ਪਿੰਡ ਕੱਦੋਂ (ਲੁਧਿਆਣਾ) ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਕਾਂਗਰਸ ਦੀ ਜਵਾਨੀ ਸੰਭਾਲ ਯਾਤਰਾ ਸੰਬੰਧੀ ਸਮਾਗਮ ਸੁਰੂ ਅਗਲੀ ਖ਼ਬਰ ਆਪਣੇ ਦਿੱਲੀ ਆਵਾਸ ਕਪੂਰਥਲਾ ਹਾਊਸ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
Ad Position 24