ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵੇਲੇ ਅੱਜ ਹੋਰ ਬੱਲ ਮਿਲਿਆ ਜਦੋਂ ਖੇਡ ਜਗਤ ਨਾਲ ਜੁੜੇ ਨਾਮਵਰ ਕਬੱਡੀ ਖਿਡਾਰੀ ਅੰਬਾ ਸੁਰ ਸਿੰਘ ਨੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸਥਾਨਕ ਪ੍ਰੈੱਸ ਕਲੱਬ ਵਿਖੇ ਹੋਏ ਇਸ ਜੁਆਇਨੰਗ ਸਮਾਗਮ ਵਿਚ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਭਾਈ ਸੁਖਵਿੰਦਰ ਸਿੰਘ ਅਗਵਾਨ ਸਮੇਤ ਹੋਰ ਪਾਰਟੀ ਆਗੂ ਸ਼ਾਮਿਲ ਸਨ। ਇਸ ਮੌਕੇ ਭਾਈ ਭਗਵਾਨ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਹੀ ਰਸਤੇ ਤੇ ਪਾਉਣ ਲਈ ਪਾਰਟੀ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੀ ਰਹਿਨੁਮਾਈ ਅਤੇ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।
ਤਾਜ਼ਾ ਖ਼ਬਰਾਂ
Free
ਕਬੱਡੀ ਖਿਡਾਰੀ ਅੰਬਾ ਸੁਰ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਚ ਸ਼ਾਮਿਲ
ਅੰਮ੍ਰਿਤਸਰ, 12 ਦਸੰਬਰ (ਜਸਵੰਤ ਸਿੰਘ ਜੱਸ) - ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਵੇਲੇ ਅੱਜ ਹੋਰ ਬੱਲ ਮਿਲਿਆ ਜਦੋਂ ਖੇਡ ਜਗਤ ਨਾਲ ਜੁੜੇ ਨਾਮਵਰ ਕਬੱਡੀ ਖਿਡਾਰੀ...
ਅਜੀਤ ਡੈਸਕ
12-11-2026