12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਬ ਡਵੀਜ਼ਨ ਤਪਾ ਵਿਖੇ ਗਗਨਦੀਪ ਸਿੰਘ ਨੇ ਬਤੌਰ ਐਸ.ਡੀ.ਐਮ ਅਹੁਦਾ ਸੰਭਾਲਿਆ

ਤਪਾ ਮੰਡੀ (ਬਰਨਾਲਾ), 12 ਨਵੰਬਰ (ਪ੍ਰਵੀਨ ਗਰਗ) – ਸਬ ਡਵੀਜ਼ਨ ਤਪਾ ਵਿਖੇ ਗਗਨਦੀਪ ਸਿੰਘ ਨੇ ਬਤੌਰ ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਆਪਣਾ ਅਹੁਦਾ...

Ad Position 21
No active advertisement
ਅਜੀਤ ਡੈਸਕ 12-11-2026

ਤਪਾ ਮੰਡੀ (ਬਰਨਾਲਾ), 12 ਨਵੰਬਰ (ਪ੍ਰਵੀਨ ਗਰਗ) – ਸਬ ਡਵੀਜ਼ਨ ਤਪਾ ਵਿਖੇ ਗਗਨਦੀਪ ਸਿੰਘ ਨੇ ਬਤੌਰ ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਆਪਣਾ ਅਹੁਦਾ ਸੰਭਾਲ ਲਿਆ ਹੈ।ਜੋ ਇਸ ਤੋਂ ਪਹਿਲਾਂ ਦੀਨਾਨਗਰ ਵਿਖੇ ਤਾਇਨਾਤ ਸਨ। ਐਸ.ਡੀ.ਐਮ ਗਗਨਦੀਪ ਸਿੰਘ ਦੇ ਪਹੁੰਚਣ 'ਤੇ ਤਹਿਸੀਲਦਾਰ ਤਪਾ ਬੇਅੰਤ ਸਿੰਘ ਅਤੇ ਤਹਿਸੀਲਦਾਰ ਭੀਸ਼ਮ ਕੁਮਾਰ ਭਦੌੜ ਨੇ ਗੁਲਦਸਤਾ ਦੇ ਕੇ ਭਰਵਾਂ ਸਵਾਗਤ ਕੀਤਾ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਤਪਾ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ, ਬਿਹਤਰ ਪ੍ਰਸਾਸ਼ਨ ਦੇਣਾ ਅਤੇ ਇਲਾਕੇ ਦੇ ਵਿਕਾਸ ਲਈ ਕੋਈ ਵਿਸ਼ੇਸ ਯੋਜਨਾ ਨੂੰ ਤਿਆਰ ਕਰਕੇ ਸਰਕਾਰ ਤੋਂ ਪ੍ਰਵਾਨ ਕਰਵਾਉਣ ਨੂੰ ਵਿਸ਼ੇਸ ਤਰਜੀਹ ਦਿੱਤੀ ਜਾਵੇਗੀ ਅਤੇ ਸਰਕਾਰੀ ਕੰਮਕਾਜ ਵਿਚ ਤੇਜ਼ੀ ਲਿਆਉਣ ਲਈ ਯਤਨ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਨਸ਼ੇ ਦੇ ਮੁੱਦੇ 'ਤੇ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ - ਰਾਜਪਾਲ ਗੁਲਾਬ ਚੰਦ ਕਟਾਰ... ਅਗਲੀ ਖ਼ਬਰ ਮੈਂ ਚਾਹੁੰਦਾ ਹਾਂ, ਨੌਜਵਾਨਾਂ ਨੂੰ ਵਧੇਰੇ ਮੌਕੇ ਦੇਈਏ - ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਨੂੰ ਲੈ ਕੇ ਸਚ...
Ad Position 24