12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਿਵਲ ਹਸਪਤਾਲ ਤੋਂ ਪੁਲਿਸ ਗਾਰਦ ਨੂੰ ਚਕਮਾ ਦੇ ਕੇ ਹਵਾਲਾਤੀ ਫ਼ਰਾਰ

ਫ਼ਿਰੋਜ਼ਪੁਰ, 12 ਨਵੰਬਰ (ਕੁਲਬੀਰ ਸਿੰਘ ਸੋਢੀ) - ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ਲਈ ਦਾਖ਼ਲ ਇੱਕ ਹਵਾਲਾਤੀ ਪੁਲਿਸ ਗਾਰਦ ਨੂੰ ਚਕਮਾ ਦੇ ਕੇ ਫ਼ਰਾਰ...

Ad Position 21
No active advertisement
ਅਜੀਤ ਡੈਸਕ 12-11-2026

ਫ਼ਿਰੋਜ਼ਪੁਰ, 12 ਨਵੰਬਰ (ਕੁਲਬੀਰ ਸਿੰਘ ਸੋਢੀ) - ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ਲਈ ਦਾਖ਼ਲ ਇੱਕ ਹਵਾਲਾਤੀ ਪੁਲਿਸ ਗਾਰਦ ਨੂੰ ਚਕਮਾ ਦੇ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਫ਼ਰਾਰ ਹੋਏ ਹਵਾਲਾਤੀ ਦੀ ਪਛਾਣ ਰਮਨਦੀਪ ਸਿੰਘ ਉਰਫ਼ ਰੰਮੀ ਪੁੱਤਰ ਪ੍ਰੇਮ ਸਿੰਘ ਵਾਸੀ ਵਾਰਡ ਨੰਬਰ 3, ਮੱਲਾਂਵਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਹਵਾਲਾਤੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਦੱਸਿਆ ਗਿਆ ਹੈ।ਉਸ ਦੀ ਲੱਤ ਵਿਚ ਰਾਡ ਪਾਈ ਹੋਈ ਸੀ ਅਤੇ ਉਸ ਨੂੰ ਪੇਸ਼ ਆ ਰਹੀ ਪ੍ਰੇਸ਼ਾਨੀ ਕਾਰਨ ਰਾਡ ਕਢਵਾਉਣ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਹ ਹਸਪਤਾਲ ਦੇ ਕੈਦੀ ਵਾਰਡ ਵਿਚ ਰੱਖਿਆ ਹੋਇਆ ਸੀ, ਜਿੱਥੇ ਪੁਲਿਸ ਗਾਰਦ ਦੀ 24 ਘੰਟੇ ਤਾਇਨਾਤੀ ਸੀ। ਇਸ ਦੇ ਬਾਵਜੂਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਵਲੋਂ ਉਕਤ ਹਵਾਲਾਤੀ ਦੀ ਭਾਲ ਸ਼ੁਰੂਕਰ ਦਿੱਤੀ ਗਈ ਹੈ।

 

Ad Position 22
No active advertisement
ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਮਾਰਕਿਟ ਕਮੇਟੀ ਸਾਹਮਣੇ ਰੋਸ ਪ੍ਰਦਰਸ਼ਨ
Ad Position 24