12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਠਾਨਕੋਟ ਤੋਂ ਰੋਹਿਤ ਸਿਆਲ ਅਤੇ ਸੁਜਾਨਪੁਰ ਤੋਂ ਉਮੀਦਵਾਰ ਸਵਰਨ ਸਿੰਘ ਸਲਾਰੀਆ ਨੂੰ ਉਮੀਦਵਾਰ ਐਲਾਨਿਆ

ਪਠਾਨਕੋਟ, 12 ਨਵੰਬਰ (ਸੰਧੂ)- ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਵਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ...

Ad Position 21
No active advertisement
ਅਜੀਤ ਡੈਸਕ 12-11-2026

ਪਠਾਨਕੋਟ, 12 ਨਵੰਬਰ (ਸੰਧੂ)- ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਵਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਠਾਨਕੋਟ ਵਿਧਾਨ ਸਭਾ ਹਲਕੇ ਤੋਂ ਹਲਕਾ ਇੰਚਾਰਜ ਰੋਹਿਤ ਸਿਆਲ ਅਤੇ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੂੰ ਪਾਰਟੀ ਦੇ ਉਮੀਦਵਾਰ ਐਲਾਨੇ ਜਾਣ ’ਤੇ ਦੋਵਾਂ ਆਗੂਆਂ ਨੇ ਪਾਰਟੀ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਇਸ ਮੌਕੇ ਰੋਹਿਤ ਸਿਆਲ ਅਤੇ ਸਵਰਨ ਸਿੰਘ ਸਲਾਰੀਆ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਨੇ ਇਸ ਭਰੋਸੇ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਉਹ ਪਠਾਨਕੋਟ ਅਤੇ ਸੁਜਾਨਪੁਰ ਹਲਕਿਆਂ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਗੇ।

ਉਨ੍ਹਾਂ ਨੇ ਪਾਰਟੀ ਦੇ ਸਮੂਹ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਕਿਸੇ ਵੀ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰਾਂ ਦੇ ਸਹਿਯੋਗ ਨਾਲ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।

Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਟਰੱਕ ਦੇ 8 ਟਾਇਰ ਕੀਤੇ ਚੋਰੀ, ਇੱਟਾਂ ਸਹਾਰੇ ਛੱਡਿਆ ਵਾਹਨ ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਸਿਵਲ ਹਸਪਤਾਲ ਸੰਗਰੂਰ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ-ਚਾਲ ਜਾ...
Ad Position 24