ਸੁਲਤਾਨਪੁਰ ਲੋਧੀ, 12 ਨਵੰਬਰ (ਥਿੰਦ)- 2023 ਬੈਚ ਦੇ ਪੀ. ਸੀ. ਐਸ. ਅਧਿਕਾਰੀ ਸ਼ੁਭੀ ਆਂਗਰਾ ਨੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਦੇ ਐਸ. ਡੀ. ਐਮ. ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਨਵ-ਨਿਯੁਕਤ ਐਸ.ਡੀ.ਐਮ. ਸ਼ੁਭੀ ਆਂਗਰਾ ਨੇ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਿਰੋਪਾਉ ਭੇਂਟ ਕਰਕੇ ਸਨਮਾਨ ਕੀਤਾ ਗਿਆ।
ਇਸ ਤੋਂ ਪਹਿਲਾਂ ਸਬ-ਡਵੀਜ਼ਨ ਦਫ਼ਤਰ ਪੁੱਜਣ ਤੇ ਏ. ਐਸ. ਡੀ. ਏ. ਗੁਰਵਿੰਦਰ ਸਿੰਘ ਵਿਰਕ, ਰੀਡਰ ਕੁਲਜੀਤ ਸਿੰਘ, ਸਟੈਨੋ ਜਗਦੀਸ਼ ਲਾਲ, ਚਤਰ ਸਿੰਘ ਗਿੱਲ, ਵਿਵੇਕ ਗਾਬਾ, ਇੰਦਰਜੀਤ ਕੌਰ ਅਤੇ ਪ੍ਰਭਜੋਤ ਕੌਰ ਨੇ ਫੁੱਲਾਂ ਦੇ ਗੁਲਦਸਤੇ ਨਾਲ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਦਫ਼ਤਰ ਦੇ ਸਟਾਫ਼ ਨਾਲ਼ ਮੀਟਿੰਗ ਕੀਤੀ ਤੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਚ ਸੇਵਾ ਕਰਨ ਦਾ ਉਨ੍ਹਾਂ ਨੂੰ ਮੌਕਾ ਮਿਲਿਆ ਹੈ, ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਮਨ ਪ੍ਰਸੰਨ ਹੋ ਗਿਆ ਹੈ।