12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਲੰਬੀ ਹਲਕੇ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਜਗ੍ਹਾ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਮਿਲੀ ਟਿਕਟ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਅੱਜ ਉਮੀਦਵਾਰਾਂ ਦੀ ਜਾਰੀ ਕੀਤੀ ਦੂਜੀ ਸੂਚੀ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ...

Ad Position 21
No active advertisement
ਅਜੀਤ ਡੈਸਕ 12-11-2026

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਅੱਜ ਉਮੀਦਵਾਰਾਂ ਦੀ ਜਾਰੀ ਕੀਤੀ ਦੂਜੀ ਸੂਚੀ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਜਗ੍ਹਾਂ ਸ਼ਰੀਕੇ ਵਿਚੋਂ ਉਨ੍ਹਾਂ ਦੇ ਭਤੀਜੇ ਲੱਗਦੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਸਾਬਕਾ ਮੈਂਬਰ ਪਾਰਲੀਮੈਂਟ ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਆਮ ਆਦਮੀ ਪਾਰਟੀ ਦੀ ਟਿਕਟ ਤੇ 2022 ਵਿਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਚੋਣ ਜਿੱਤੀ ਸੀ ਅਤੇ ਪੰਜਾਬ ਸਰਕਾਰ ਵਿਚ ਖੇਤੀਬਾੜੀ ਮੰਤਰੀ ਵਜੋਂ ਹੁਣ ਵਿਚਰ ਰਹੇ ਹਨ।

ਇਸ ਸੀਟ ਤੇ ਗੁਰਮੀਤ ਸਿੰਘ ਖੁੱਡੀਆਂ ਦੀ ਜਿੱਤ ਦੀ ਬਹੁਤ ਚਰਚਾ ਹੋਈ ਸੀ, ਕਿਉਂਕਿ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਚੋਣਾਂ ਵਿਚ ਮਾਤ ਦਿੱਤੀ ਸੀ। ਕੁਝ ਮਹੀਨੇ ਪਹਿਲਾਂ ਹੀ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਪੰਜਾਬ ਰਾਜ ਕੰਟੇਨਰ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦਾ ਚੇਅਰਮੈਨ ਲਾਇਆ ਸੀ। ਉਸ ਸਮੇਂ ਤੋਂ ਹੀ ਚਰਚਾ ਚੱਲ ਰਹੀ ਸੀ ਕਿ ਪਾਰਟੀ ਵਲੋਂ ਧੀਰਾ ਖੁੱਡੀਆਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ।

ਗੁਰਮੀਤ ਸਿੰਘ ਖੁੱਡੀਆਂ ਉਸ ਸਮੇਂ ਚਰਚਾ ਵਿਚ ਵੀ ਆਏ ਸਨ, ਜਦੋਂ ਪੰਜਾਬ ਵਿਚ ਇਕ ਮੀਟਿੰਗ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਸਾਹਮਣੇ ਉਨ੍ਹਾਂ ਪੰਜਾਬ ਦੇ ਹਿੱਤਾਂ ਦੀ ਗੱਲ ਦਲੇਰੀ ਅਤੇ ਬੇਬਾਕੀ ਨਾਲ ਰੱਖੀ ਸੀ, ਇਸ ਮੌਕੇ ਮੀਟਿੰਗ ਦੀ ਗੱਲ ਬਾਹਰ ਆਉਣ ਤੋਂ ਬਾਅਦ ਉਥੋਂ ਦੀ ਚਰਚਾ ਵੀ ਸਿਆਸੀ ਗਲਿਆਰਿਆਂ ਵਿਚ ਕਾਫੀ ਹੋਈ ਸੀ। ਹੁਣ ਲੰਬੀ ਹਲਕੇ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਚੋਣ ਮੈਦਾਨ ਵਿਚ ਨਾ ਉਤਾਰਨ ਦੀ ਚਰਚਾ ਵੀ ਵੱਡੇ ਪੱਧਰ ਤੇ ਹੋ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਉਮੀਦਵਾਰ ਐਲਾਨੇ ਜਾਣ ਤੇ ਡਾਇਰੈਕਟਰ ਡੇਅਰੀ ਵਿਕਾਸ ਬੋਰਡ ਸੁਖਦੀਪ ਛੀਨਾ ਨੇ ਦਿਤਾ ਅਸਤੀਫ... ਅਗਲੀ ਖ਼ਬਰ ਪੀ. ਸੀ. ਐਸ. ਅਧਿਕਾਰੀ ਸ਼ੁਭੀ ਆਂਗਰਾ ਨੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਬਤੌਰ ਐਸ. ਡੀ. ਐਮ. ਅਹੁਦਾ ਸੰਭਾਲਿਆ
Ad Position 24