ਰਾਜਾਸਾਂਸੀ (ਅੰਮ੍ਰਿਤਸਰ), 12 ਅਕਤੂਬਰ (ਹਰਦੀਪ ਸਿੰਘ ਖੀਵਾ)- ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਰਹੇ ਰਾਜਬੀਰ ਸਿੰਘ ਤੋਲਾਨੰਗਲ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਅੱਜ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਹਲਕਾ ਰਾਜਾਸਾਂਸੀ ਤੋਂ ਸੋਨੀਆਂ ਮਾਨ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਰਾਜਬੀਰ ਸਿੰਘ ਨੇ ਅਸਤੀਫਾ ਦਿੱਤਾ ਹੈ।
ਰਾਜਬੀਰ ਤੋਲਾਨੰਗਲ ਕਾਫ਼ੀ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਸਨ ਤੇ ਪਾਰਟੀ ਲਈ ਦਿਨ ਰਾਤ ਮਿਹਨਤ ਕਰਕੇ ਹਲਕਾ ਰਾਜਾਸਾਂਸੀ ਵਿਚ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਈ ਸੀ।