13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੁਖਬੀਰ ਸਿੰਘ ਬਾਦਲ ਵਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ...

Ad Position 21
No active advertisement
ਅਜੀਤ ਡੈਸਕ 13-11-2026

ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸਤਰੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਰਹੀ ਹੈ, ਜਿਸ ਵਿਚ ਮਿਹਨਤੀ, ਤਜ਼ਰਬੇਕਾਰ ਅਤੇ ਪਾਰਟੀ ਨਾਲ ਪਿਛਲੇ ਲੰਮੇ ਸਮੇ ਤੋਂ ਜੁੜੀਆਂ ਬੀਬੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਜਿਹਨਾਂ ਬੀਬੀਆਂ ਨੂੰ ਵੱਖ-ਵੱਖ ਅਹੁਦਿਆਂ ਉਪਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ :

ਸੀਨੀਅਰ ਮੀਤ ਪ੍ਰਧਾਨ ਦੀ ਸੂਚੀ ਵਿਚ ਬੀਬੀ ਕੰਚਨਪ੍ਰੀਤ ਕੌਰ ਤਰਨ ਤਾਰਨ, ਬੀਬੀ ਰਮਨਦੀਪ ਕੌਰ ਸ਼ੇਰੋਂ ਖਡੂਰ ਸਾਹਿਬ, ਬੀਬੀ ਪਰਮਜੀਤ ਕੌਰ ਵਿਰਕ ਸੰਗਰੂਰ, ਬੀਬੀ ਤਜਿੰਦਰ ਕੌਰ ਸੰਧੂ ਲੁਧਿਆਣਾ, ਬੀਬੀ ਕਸ਼ਮੀਰ ਕੌਰ ਗੁਰੂ ਹਰਸਹਾਏ, ਬੀਬੀ ਸ਼ਰਨਜੀਤ ਕੌਰ ਜੀਂਦੜ ਗੁਰਦਾਸਪੁਰ, ਬੀਬੀ ਕਿਰਨਦੀਪ ਕੌਰ ਕਾਦੀਆਂ ਲੁਧਿਆਣਾ, ਬੀਬੀ ਦਵਿੰਦਰ ਕੌਰ ਖ਼ਾਲਸਾ ਬਠਿੰਡਾ, ਬੀਬੀ ਪਾਲੋ ਕੌਰ ਮਲੋਟ, ਬੀਬੀ ਪ੍ਰੀਤਮ ਕੌਰ ਭਿਉਰਾ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈਆਂ ਦੇ ਨਾਮ ਸ਼ਾਮਲ ਹਨ। 

ਮੀਤ ਪ੍ਰਧਾਨ ਦੀ ਸੂਚੀ ਵਿਚ ਬੀਬੀ ਰਜਿੰਦਰ ਕੌਰ ਬਠਿੰਡਾ, ਬੀਬੀ ਤੇਜ ਕੌਰ ਬਠਿੰਡਾ, ਬੀਬੀ ਬਲਜਿੰਦਰ ਕੌਰ ਕਪੂਰਥਲਾ, ਬੀਬੀ ਹਰਕਿਰਨਜੀਤ ਕੌਰ ਹੁਸ਼ਿਆਰਪੁਰ, ਬੀਬੀ ਪਵਨਦੀਪ ਕੌਰ ਗਿੱਲ ਲੁਧਿਆਣਾ, ਬੀਬੀ ਮਨੀਸ਼ਾ ਮਲਿਕ ਡੇਰਾਬਸੀ, ਬੀਬੀ ਸਤਵੰਤ ਕੌਰ ਜਲੰਧਰ, ਬੀਬੀ ਦਲਜੀਤ ਕੌਰ ਪਠਾਨਕੋਟ, ਬੀਬੀ  ਹਰਜੀਤ ਕੌਰ ਸਾਬਕਾ ਐਮ.ਸੀ ਰੋਪੜ, ਬੀਬੀ ਬਲਜੀਤ ਕੌਰ ਰੋਪੜ, ਬੀਬੀ ਜਸਪ੍ਰੀਤ ਕੌਰ ਪਾਇਲ, ਬੀਬੀ ਕਰਮਦੀਪ ਕੌਰ ਢਿੱਲੋਂ ਅਬੋਹਰ, ਬੀਬੀ ਸ਼ੈਰੀ ਗੋਇਲ ਬਠਿੰਡਾ, ਬੀਬੀ ਹਰਮਨ ਸ਼ਰਮਾ ਬਠਿੰਡਾ, ਬੀਬੀ ਹਰਪ੍ਰੀਤ ਕੌਰ ਨਾਭਾ, ਬੀਬੀ ਜਸਵਿੰਦਰ ਕੌਰ ਜਲੰਧਰ ਦੇ ਨਾਮ ਸ਼ਾਮਲ ਹਨ। 

ਬੀਬੀ ਰਚਨਾ ਉਬਰਾਏ ਅਤੇ ਬੀਬੀ ਬਲਜਿੰਦਰ ਕੌਰ ਕਲਮਾਂ ਰੋਪੜ ਨੂੰ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ।

ਇਸਤਰੀ ਅਕਾਲੀ ਦਲ ਦੇ ਸਕੱਤਰ ਦੇ ਸੂਚੀ ਵਿੱਚ ਬੀਬੀ ਤਰਸੇਮ ਕੌਰ ਫਿਲੌਰ, ਬੀਬੀ ਦਲਜੀਤ ਕੌਰ ਲਹਿਰਾਗਾਗਾ, ਡਾ. ਸੰਦੀਪ ਕੌਰ ਲਹਿਰਾ, ਬੀਬੀ ਡਿੰਪੀ ਬਠਿੰਡਾ, ਨੀਤੀ ਤਲਵਾੜ ਹੁਸ਼ਿਆਰਪੁਰ, ਬੀਬੀ ਦਲਜੀਤ ਕੌਰ ਫ਼ਗਵਾੜਾ, ਬੀਬੀ ਬਲਵਿੰਦਰ ਕੌਰ ਜਲੰਧਰ, ਬੀਬੀ ਗੁਰਪ੍ਰੀਤ ਕੌਰ ਮੂਸਾ ਮਾਨਸਾ, ਬੀਬੀ ਮੀਰਾ ਕਪੂਰਥਲਾ, ਬੀਬੀ ਰਜਨੀ ਕਪੂਰਥਲਾ, ਬੀਬੀ ਚਰਨਜੀਤ ਕੌਰ ਸ਼ਾਮਪੁਰਾ ਰੋਪੜ ਅਤੇ ਬੀਬੀ ਹਰਸਿਮਰਨਜੀਤ ਕੌਰ ਮੋਹਾਲੀ ਦੇ ਨਾਮ ਸ਼ਾਮਲ ਹਨ। 

ਜਥੇਬੰਦਕ ਸਕੱਤਰ ਦੀ ਸੂਚੀ ਵਿੱਚ ਬੀਬੀ ਦਲਜੀਤ ਕੌਰ ਰੋਪੜ, ਬੀਬੀ ਹਰਭਜਨ ਕੌਰ, ਬੀਬੀ ਹਰਬੰਸ ਕੌਰ ਪਪਰਾਲਾ ਅਤੇ ਬੀਬੀ ਗੁਰਦੇਵ ਕੌਰ ਰੋਪੜ੍ਹ ਦੇ ਨਾਮ ਸ਼ਾਮਲ ਹਨ। ਸੰਯੁਕਤ ਸਕੱਤਰ ਦੀ ਸੂਚੀ ਵਿੱਚ ਬੀਬੀ ਸੰਤੋਸ਼ ਫਾਜ਼ਲਿਕਾ, ਬੀਬੀ ਕੰਵਲਜੀਤ ਕੌਰ ਬਾਮੁਵਾਲ ਭੁਲੱਥ, ਬੀਬੀ ਜਸਵੀਰ ਕੌਰ ਲੰਡੇ ਬਾਘਾਪੁਰਾਣਾ, ਬੀਬੀ ਜੋਗਿੰਦਰ ਕੌਰ ਸੁਜਾਨਪੁਰ, ਬੀਬੀ ਰੀਤਿਕਾ ਪਠਾਨਕੋਟ ਅਤੇ ਬੀਬੀ ਰਾਣੀ ਧਾਲੀਵਾਲ ਲੁਧਿਆਣਾ ਦੇ ਨਾਮ ਸ਼ਾਮਲ ਹਨ । 

ਇਸਦੇ ਨਾਲ ਹੀ, ਬੀਬੀ ਰਮਨਦੀਪ ਕੌਰ ਪਾਂਘਲੀਆ ਲੁਧਿਆਣਾ ਨੂੰ ਇਸਤਰੀ ਅਕਾਲੀ ਦਲ ਦਾ ਬੁਲਾਰਾ ਬਣਾਇਆ ਗਿਆ ਹੈ। ਇਸਤਰੀ ਅਕਾਲੀ ਦਲ ਦੇ ਸਮੂਹ ਨਵ-ਨਿਯੁਕਤ ਮੈਂਬਰ ਸਾਹਿਬਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ।

Ad Position 22
No active advertisement
ਪਿਛਲੀ ਖ਼ਬਰ ਬਾਬਾ ਨੌਧ ਸਿੰਘ ਐਵੀਨਿਊ ਵਿਖੇ ਏ.ਐੱਸ.ਆਈ. ਜੋਗਿੰਦਰ ਸਿੰਘ ਦੀ ਅਚਾਨਕ ਗੋਲੀ ਚੱਲਣ ਕਾਰਨ ਮੌਤ ਅਗਲੀ ਖ਼ਬਰ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ
Ad Position 24