13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਬਾਬਾ ਨੌਧ ਸਿੰਘ ਐਵੀਨਿਊ ਵਿਖੇ ਏ.ਐੱਸ.ਆਈ. ਜੋਗਿੰਦਰ ਸਿੰਘ ਦੀ ਅਚਾਨਕ ਗੋਲੀ ਚੱਲਣ ਕਾਰਨ ਮੌਤ

ਸੁਲਤਾਨਵਿੰਡ (ਅੰਮ੍ਰਿਤਸਰ), 13 ਨਵੰਬਰ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਅਧੀਨ ਆਉਂਦੇ ਇਲਾਕੇ ਪੰਜਾਬੀ ਬਾਗ...

Ad Position 21
No active advertisement
ਅਜੀਤ ਡੈਸਕ 13-11-2026

ਸੁਲਤਾਨਵਿੰਡ (ਅੰਮ੍ਰਿਤਸਰ), 13 ਨਵੰਬਰ (ਗੁਰਨਾਮ ਸਿੰਘ ਬੁੱਟਰ)- ਪੁਲਿਸ ਥਾਣਾ ਸੁਲਤਾਨਵਿੰਡ ਅਧੀਨ ਆਉਂਦੇ ਇਲਾਕੇ ਪੰਜਾਬੀ ਬਾਗ, ਤਰਨਤਾਰਨ ਰੋਡ ਵਿਖੇ ਇਕ ਦੁਖਦਾਈ ਘਟਨਾ ਵਾਪਰਨ ਨਾਲ ਏ.ਐੱਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਉਹ ਆਪਣੀ ਰਿਹਾਇਸ਼ ਤੋਂ ਡਿਊਟੀ ’ਤੇ ਜਾਣ ਦੀ ਤਿਆਰੀ ਕਰ ਰਹੇ ਸਨ ਕਿ ਉਨ੍ਹਾਂ ਕੋਲ ਮੌਜੂਦ ਏ.ਕੇ.-47 ਰਾਈਫਲ ਵਿਚੋਂ ਅਚਾਨਕ ਗੋਲੀ ਚੱਲ ਗਈ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਏ.ਐੱਸ.ਆਈ. ਜੋਗਿੰਦਰ ਸਿੰਘ ਅੰਮ੍ਰਿਤਸਰ ਦੇ ਸਾਹਿਲ ਮਹਾਜਨ ਦੇ ਗੰਨਮੈਨ ਵਜੋਂ ਆਪਣੀ ਡਿਊਟੀ ਨਿਭਾਅ ਰਹੇ ਸਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ।
ਪੁਲਿਸ ਵਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਗੋਲੀ ਚੱਲਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ੈਲਰ ਮਾਲਕਾਂ ਨੇ ਸਰਕਾਰ ਤੋਂ 180 ਲੱਖ ਮੀਟ੍ਰਿਕ ਟਨ ਦੀ ਬਜਾਏ 200 ਲੱਖ ਮੀਟ੍ਰਿਕ ਟਨ ਤੱਕ ਪੈਡੀ ਲਿੰਕਿੰਗ ਕਰਨ ਦੀ ਕੀਤੀ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ
Ad Position 24