13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹਲਕਾ ਸ਼ਾਹਕੋਟ ਵਿਚ ਪਹੁੰਚ ਰਹੀ ਕਾਂਗਰਸ ਦੀ 'ਜਵਾਨੀ ਸੰਭਾਲ ਸਾਈਕਲ ਯਾਤਰਾ' ਨੂੰ ਲੈ ਕੇ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ

ਸ਼ਾਹਕੋਟ (ਜਲੰਧਰ), 13 ਨਵੰਬਰ (ਨਗਿੰਦਰ ਸਿੰਘ ਬਾਂਸਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਪਾਰਟੀ ਦੀ ਪ੍ਰਚਾਰ ਕਮੇਟੀ ਦੇ...

Ad Position 21
No active advertisement
ਅਜੀਤ ਡੈਸਕ 13-11-2026

ਸ਼ਾਹਕੋਟ (ਜਲੰਧਰ), 13 ਨਵੰਬਰ (ਨਗਿੰਦਰ ਸਿੰਘ ਬਾਂਸਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਪਾਰਟੀ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਵਿਚ ਫ਼ੈਲੇ ਨਸ਼ਿਆਂ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਗਈ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੇ ਭਲਕੇ ਸ਼ਾਹਕੋਟ ਹਲਕੇ ਵਿਚ ਪਹੁੰਚਣ 'ਤੇ ਯਾਤਰਾ ਦੇ ਸਵਾਗਤ ਅਤੇ ਇਸ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਸ਼ਾਹਕੋਟ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਇਸ ਸਬੰਧੀ ਪਿੰਡ ਢੰਡੋਵਾਲ ਵਿਖੇ ਕੀਤੀ ਗਈ ਵਿਸ਼ੇਸ਼ ਪੱਤਰਕਾਰ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕਾਂਗਰਸ ਜਲੰਧਰ (ਦਿਹਾਤੀ) ਦੇ ਪ੍ਰਧਾਨ ਅਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਨਸ਼ਿਆਂ ਵਿਚ ਗ਼ਲਤਾਨ ਪੰਜਾਬ ਦੀ ਜਵਾਨੀ ਨੂੰ ਬਚਾਉਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਂਗਰਸ ਪਾਰਟੀ ਦੀ ਇਸ ਯਾਤਰਾ ਨੂੰ ਹਰ ਥਾਂ 'ਤੇ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਰ ਪੜਾਵਾਂ ਵਿਚ ਪੂਰੀ ਹੋਣ ਵਾਲੀ ਇਹ ਸਾਈਕਲ ਯਾਤਰਾ 12 ਨਵੰਬਰ ਨੂੰ ਹਲਕਾ ਚਮਕੌਰ ਸਾਹਿਬ ਤੋਂ ਸ਼ੁਰੂ ਹੋਈ ਸੀ ਜੋ 14 ਨਵੰਬਰ ਨੂੰ ਹਲਕਾ ਸ਼ਾਹਕੋਟ ਵਿਚ ਦਾਖ਼ਲ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਾਹਕੋਟ ਹਲਕੇ ਵਿਚ ਪਹੁੰਚਣ 'ਤੇ ਪਿੰਡ ਪੰਡੋਰੀ ਵਿਚ ਸਵਾਗਤ ਕਰਨ ਉਪਰੰਤ ਇਹ ਸਾਈਕਲ ਯਾਤਰਾ ਵੱਡੇ ਕਾਫ਼ਲੇ ਦੀ ਅਗਵਾਈ ਵਿਚ ਹਲਕੇ ਦੇ ਵੱਖ ਵੱਖ ਬਲਾਕਾਂ ਵਿਚ ਜਾਵੇਗੀ।

ਇਸ ਦੌਰਾਨ ਪਿੰਡ ਢੰਡੋਵਾਲ ਵਿਚ ਕੀਤੇ ਜਾਣ ਵਾਲੇ ਇਕੱਠ ਨੂੰ ਯਾਤਰਾ ਦੇ ਨਾਲ ਆਏ ਆਗੂ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਇਹ ਸਾਈਕਲ ਯਾਤਰਾ ਸੂਬੇ ਦੇ 27 ਹਲਕਿਆਂ ਵਿਚ ਜਾਵੇਗੀ ਅਤੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰੇਗੀ। ਸ. ਸ਼ੇਰੋਵਾਲੀਆ ਨੇ ਕਿਹਾ ਕਿ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਲਾਇਕੀ ਕਾਰਨ ਅੱਜ ਪੰਜਾਬ ਦੀ ਜਵਾਨੀ ਨਸ਼ਿਆਂ ਵਿਚ ਗ਼ਲਤਾਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਵਿਚ ਪੂਰੀ ਚਰਮ ਸੀਮਾ 'ਤੇ ਹੈ ਜਦਕਿ ਸੂਬੇ ਦਾ ਮੁੱਖ ਮੰਤਰੀ ਗ਼ਲਤ ਬਿਆਨਬਾਜ਼ੀ ਰਾਂਹੀ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਵਿਧਾਇਕ ਸ਼ੇਰੋਵਾਲੀਆ ਨੇ ਕਿਹਾ ਕਿ ਸਿਰਫ਼ ਕਾਂਗਰਸ ਪਾਰਟੀ ਦੀ ਸਰਕਾਰ ਹੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰ ਸਕਦੀ ਹੈ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਲਾਡੀ ਸ਼ੇਰੋਵਾਲੀਆ ਨੇ ਹਲਕਾ ਸ਼ਾਹਕੋਟ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਭਲਕੇ ਆਉਣ ਵਾਲੀ ਸਾਈਕਲ ਯਾਤਰਾ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਸ਼ਵਿੰਦਰ ਪਾਲ ਸਿੰਘ ਖੈਹਿਰਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਸੁਰਿੰਦਰਜੀਤ ਸਿੰਘ ਚੱਠਾ ਬਲਾਕ ਪ੍ਰਧਾਨ ਕਾਂਗਰਸ, ਜਗਤਾਰ ਸਿੰਘ ਖਾਲਸਾ ਸਾਬਕਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ, ਪਹਿਲਵਾਨ ਨਛੱਤਰ ਸਿੰਘ ਸੱਤੀ ਢੰਡੋਵਾਲ, ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ., ਰਾਕੇਸ਼ ਬੰਟੀ ਬਠੱਲਾ ਜ਼ਿਲ੍ਹਾ ਵਾਈਸ ਪ੍ਰਧਾਨ, ਸੁਖਦੇਵ ਰਾਜ ਸਾਬਕਾ ਸਰਪੰਚ ਨੰਗਲ ਅੰਬੀਆਂ, ਜਗਦਮਨਪ੍ਰੀਤ ਸਿੰਘ ਨੰਬਰਦਾਰ ਕਾਕੜਾ, ਸੇਵਾ ਮੁਕਤ ਪ੍ਰਿੰਸੀਪਲ ਧਰਮਪਾਲ ਨੰਗਲ ਅੰਬੀਆਂ, ਗੁਰਪ੍ਰੀਤ ਸਿੰਘ ਸੰਧੂ, ਬਲਜਿੰਦਰ ਸਿੰਘ ਭੋਲਾ, ਜਸਵੀਰ ਸਿੰਘ ਲੱਬੀ, ਗੁਰਜੀਤ ਸਿੰਘ ਕਾਕੜਾ, ਰਵਿੰਦਰ ਸਿੰਘ ਸਰਪੰਚ ਕੋਟਲਾ ਸੂਰਜ ਮੱਲ, ਗੁਰਨਾਮ ਸਿੰਘ ਸਾਬਕਾ ਸਰਪੰਚ ਕੋਟਲਾ ਸੂਰਜ ਮੱਲ, ਬਿਕਰਮਜੀਤ ਸਿੰਘ ਬਿੱਕਾ ਕੰਨੀਆਂ, ਅਸ਼ਵਨੀ ਪ੍ਰਧਾਨ ਕਾਕੜਾ, ਅਸ਼ੋਕ ਕੁਮਾਰ ਢੰਡੋਵਾਲ, ਕੌਸ਼ਲ ਢੰਡੋਵਾਲ, ਅਮਨਦੀਪ ਸੈਦਪੁਰੀ, ਡਾ. ਰਾਜੇਸ਼ ਚੌਹਾਨ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚ ਕੈਦੀਆਂ ਦੀ ਕੌਂਸਲਿੰਗ ਕਰਨ ਵਾਲਾ ਕੌਂਸਲਰ ਨਸ਼ੀਲੇ ਪਦਾਰਥ ਸਮੇਤ ਕਾਬੂ ਅਗਲੀ ਖ਼ਬਰ ਸ਼ੈਲਰ ਮਾਲਕਾਂ ਨੇ ਸਰਕਾਰ ਤੋਂ 180 ਲੱਖ ਮੀਟ੍ਰਿਕ ਟਨ ਦੀ ਬਜਾਏ 200 ਲੱਖ ਮੀਟ੍ਰਿਕ ਟਨ ਤੱਕ ਪੈਡੀ ਲਿੰਕਿੰਗ ਕਰਨ ਦੀ ਕੀਤੀ...
Ad Position 24