13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੁਖਬੀਰ ਸਿੰਘ ਬਾਦਲ ਨੇ ਨੱਥੋਵਾਲ ਵਿਖੇ ਸ਼ਹੀਦ ਸੈਨਿਕਾਂ ਦੀ ਯਾਦ ਨੂੰ ਕੀਤਾ ਸਿਜਦਾ

ਜਗਰਾਉਂ (ਲੁਧਿਆਣਾ), 13 ਨਵੰਬਰ (ਕੁਲਦੀਪ ਸਿੰਘ ਲੋਹਟ)- ਫ਼ੌਜੀ ਜਵਾਨਾਂ ਦੀਆਂ ਕੁਰਬਾਨੀਆਂ ਅਤੇ ਦੇਸ਼ ਦੀ ਰਾਖੀ ਲਈ ਸਮਰਪਣ ਦੀ ਗਵਾਹੀ ਭਰਦੇ...

Ad Position 21
No active advertisement
ਅਜੀਤ ਡੈਸਕ 13-11-2026

ਜਗਰਾਉਂ (ਲੁਧਿਆਣਾ), 13 ਨਵੰਬਰ (ਕੁਲਦੀਪ ਸਿੰਘ ਲੋਹਟ)- ਫ਼ੌਜੀ ਜਵਾਨਾਂ ਦੀਆਂ ਕੁਰਬਾਨੀਆਂ ਅਤੇ ਦੇਸ਼ ਦੀ ਰਾਖੀ ਲਈ ਸਮਰਪਣ ਦੀ ਗਵਾਹੀ ਭਰਦੇ ਪਿੰਡ ਨੱਥੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਹੀਦ ਸੈਨਿਕਾਂ ਦੀ ਯਾਦ ਨੂੰ ਨਤਮਸਤਕ ਹੁੰਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਦੇ ਸ਼ਹੀਦ ਫ਼ੌਜੀ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੈਨਿਕਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਪੰਜਾਬ ਦੇ ਗੌਰਵਮਈ ਇਤਿਹਾਸ ਦਾ ਅਹਿਮ ਅਧਿਆਇ ਹਨ ਅਤੇ ਇਨ੍ਹਾਂ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ, ਹਿੰਮਤ ਅਤੇ ਕੁਰਬਾਨੀ ਦੀ ਪ੍ਰੇਰਨਾ ਮਿਲਦੀ ਰਹੇਗੀ।

ਜ਼ਿਕਰਯੋਗ ਹੈ ਕਿ ਪਿੰਡ ਨੱਥੋਵਾਲ ਨੂੰ ਫ਼ੌਜੀ ਸੈਨਿਕਾਂ ਦੇ ਪਿੰਡ ਵਜੋਂ ਜਾਣਿਆ ਜਾਂਦਾ ਹੈ। ਪਿੰਡ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਭਾਰਤੀ ਫ਼ੌਜ ਵਿਚ ਸੇਵਾਵਾਂ ਨਿਭਾਉਂਦਿਆਂ ਦੇਸ਼ ਦੀ ਰੱਖਿਆ ਵਿਚ ਯੋਗਦਾਨ ਪਾਇਆ ਹੈ। ਇਸ ਮੌਕੇ ਉਨ੍ਹਾਂ ਨਾਲ ਸ਼ਰਨਜੀਤ ਸਿੰਘ ਢਿੱਲੋ ਅਤੇ ਹਲਕਾ ਰਾਏਕੋਟ ਦੇ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਬਲਟਾਣਾ ਪੁਲ਼ ਦੇ ਕੰਮ ਨੂੰ ਛੇਤੀ ਮੁਕੰਮਲ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਪੀਯੂਸ਼ਾ ਬੁਰੜਕ (ਆਈ.ਏ.ਐੱਸ) ਨੇ ਐਸ.ਡੀ.ਐੱਮ ਅਜਨਾਲਾ ਵਜੋਂ ਸੰਭਾਲਿਆ ਚਾਰਜ
Ad Position 24