13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕਾਰ ਸਵਾਰ ਕੋਲੋਂ ਸ਼ਰਾਬ ਦੀਆਂ 101 ਪੇਟੀਆਂ ਬਰਾਮਦ, ਮਾਮਲਾ ਦਰਜ

ਭਵਾਨੀਗੜ੍ਹ (ਸੰਗਰੂਰ), 13 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ ਪਿੰਡ ਨਦਾਮਪੁਰ ਨੇੜੇ ਨਹਿਰ ਕੋਲ ਖੜ੍ਹੀ ਇਕ ਕਾਰ...

Ad Position 21
No active advertisement
ਅਜੀਤ ਡੈਸਕ 13-11-2026

ਭਵਾਨੀਗੜ੍ਹ (ਸੰਗਰੂਰ), 13 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਲਿਸ ਨੇ ਪਿੰਡ ਨਦਾਮਪੁਰ ਨੇੜੇ ਨਹਿਰ ਕੋਲ ਖੜ੍ਹੀ ਇਕ ਕਾਰ ਵਿਚੋਂ ਸ਼ਰਾਬ ਦੀਆਂ 101 ਪੇਟੀਆਂ ਸਮੇਤ ਕਾਰ ਚਾਲਕ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ। ਇਸ ਸਬੰਧੀ ਕਾਲਾਝਾੜ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸਤਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਅਤੇ ਆਬਕਾਰੀ ਇੰਸਪੈਕਟਰ ਨੀਲਮ ਚੋਪੜਾ ਨੂੰ ਪਿੰਡ ਫੁੰਮਣਵਾਲ ਨੂੰ ਜਾਂਦੀ ਸੜਕ ਨੇੜੇ ਪਹੀ ਵਿਚ ਇਕ ਕਾਰ ਸ਼ੱਕੀ ਹਾਲਤ ਵਿੱਚ ਖੜ੍ਹੀ ਦਿਖਾਈ ਦਿੱਤੀ।

ਪੁਲਿਸ ਪਾਰਟੀ ਜਦੋਂ ਸ਼ੱਕ ਦੇ ਆਧਾਰ ’ਤੇ ਕਾਰ ਦੀ ਜਾਂਚ ਕਰਨ ਲਈ ਪਹੁੰਚੀ ਤਾਂ ਉਸ ਵਿਚ ਸਵਾਰ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 101 ਪੇਟੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਨਰਿੰਦਰ ਸਿੰਘ ਨਿੰਦੂ ਪੁੱਤਰ ਕੇਸਰ ਸਿੰਘ ਵਾਸੀ ਧੂਰੀ ਵਜੋਂ ਹੋਈ ਹੈ। ਪੁਲਿਸ ਵਲੋਂ ਉੱਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ 2027 'ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣੇਗੀ- ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਵਿਧਾਇਕਾ ਭਰਾਜ ਨੇ ਪਿੰਡ ਸਾਰੋਂ, ਮੰਗਵਾਲ ਅਤੇ ਰੇਤਗੜ੍ਹ ਤੀਰਥ ਯਾਤਰਾ ਦੀਆਂ ਬੱਸਾਂ ਨੂੰ ਕੀਤਾ ਰਵਾਨਾ
Ad Position 24