13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

LSR ਵਿਵਾਦ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਨੇ ਮਹਿਲਾ ਸੁਰੱਖਿਆ ਕਮੇਟੀ ਵਿੱਚ ਕੀਤਾ ਵੱਡਾ ਫੇਰਬਦਲ, ਸਿਰਫ਼ ਤਿੰਨ ਹਫ਼ਤੇ ਪਹਿਲਾਂ ਹੋਇਆ ਸੀ ਗਠਨ

LSR ਵਿਵਾਦ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਨੇ ਮਹਿਲਾ ਸੁਰੱਖਿਆ ਕਮੇਟੀ ਵਿੱਚ ਕੀਤਾ ਵੱਡਾ ਫੇਰਬਦਲ, ਸਿਰਫ਼ ਤਿੰਨ ਹਫ਼ਤੇ ਪਹਿਲਾਂ ਹੋਇਆ ਸੀ ਗਠਨ

Ad Position 21
No active advertisement
ਅਜੀਤ ਡੈਸਕ 14-11-2026

ਨਵੀਂ  ਦਿੱਲੀ , 14 ਨਵੰਬਰ , ਦਿੱਲੀ ਯੂਨੀਵਰਸਿਟੀ (DU) ਨੇ ਮਹਿਲਾ ਸੁਰੱਖਿਆ ਨੂੰ ਲੈ ਕੇ ਬਣਾਈ ਗਈ ਆਪਣੀ ਕਮੇਟੀ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਹ ਕਮੇਟੀ ਸਿਰਫ਼ ਤਿੰਨ ਹਫ਼ਤੇ ਪਹਿਲਾਂ ਹੀ ਬਣਾਈ ਗਈ ਸੀ।

ਇਹ ਕਦਮ ਲੇਡੀ ਸ਼੍ਰੀ ਰਾਮ ਕਾਲਜ (LSR) ਨਾਲ ਜੁੜੇ ਮਹਿਲਾ ਸੁਰੱਖਿਆ ਵਿਵਾਦ ਤੋਂ ਬਾਅਦ ਚੁੱਕਿਆ ਗਿਆ ਹੈ।  ਜ਼ਿਕਰਯੋਗ ਹੈ ਕਿ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੈਂਪਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਚਿੰਤਾ ਜਤਾਈ ਜਾ ਰਹੀ ਸੀ। ਵਿਦਿਆਰਥਣਾਂ ਨੇ ਸੜਕਾਂ 'ਤੇ ਹਨੇਰਾ, ਸੀਸੀਟੀਵੀ ਕੈਮਰਿਆਂ ਦੀ ਘਾਟ ਅਤੇ ਪੁਲਿਸ ਗਸ਼ਤ ਵਿੱਚ ਕਮੀ ਵਰਗੇ ਮੁੱਦੇ ਵੀ ਉਠਾਏ ਸਨ। ਇਸ ਤੋਂ ਪਹਿਲਾਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਕਾਲਜਾਂ ਅਤੇ ਹੋਸਟਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਜਾਂਚ, ਖ਼ਰਾਬ ਸਟਰੀਟ ਲਾਈਟਾਂ ਠੀਕ ਕਰਨ, ਵਾਧੂ ਸੀਸੀਟੀਵੀ ਕੈਮਰੇ ਲਗਾਉਣ ਅਤੇ ਪੁਲਿਸ ਦੀ ਮੌਜੂਦਗੀ ਵਧਾਉਣ ਦੇ ਨਿਰਦੇਸ਼ ਦਿੱਤੇ ਸਨ।

ਮਹਿਲਾ ਸੁਰੱਖਿਆ ਕਮੇਟੀ ਵਿੱਚ ਕੀਤੇ ਗਏ ਇਸ ਫੇਰਬਦਲ ਤੋਂ ਬਾਅਦ ਵਿਦਿਆਰਥਣਾਂ ਦੀ ਸੁਰੱਖਿਆ ਲਈ ਕਿਹੜੇ ਨਵੇਂ ਕਦਮ ਚੁੱਕੇ ਜਾਂਦੇ ਹਨ, ਇਹ ਦੇਖਣਾ ਮਹੱਤਵਪੂਰਨ ਹੋਵੇਗਾ।

Ad Position 22
No active advertisement
ਅਗਲੀ ਖ਼ਬਰ ‘ਵਿਰੋਧੀ ਧਿਰ ਦੇ ਕਈ ਆਗੂਆਂ ਦੇ ਫੋਨ ਟੈਪ ਕੀਤੇ ਜਾ ਰਹੇ ਹਨ’: ਰਾਹੁਲ ਗਾਂਧੀ ਦੇ ਦੋਸ਼ਾਂ ਦਾ ਸ਼ਿਵ ਸੈਨਾ (UBT) ਦੇ ਸੰਸਦ...
Ad Position 24