14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕਿਸਾਨਾਂ ਵਲੋਂ ਮਾਰਕਿਟ ਕਮੇਟੀ ਦਫ਼ਤਰ ਸੁਨਾਮ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ,14 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵਲੋਂ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਚੱਠੇ ਨੱਕਟੇ ਦੀ ਅਗਵਾਈ ਵਿਚ ਝੋਨੇ ਦੀ ਖਰੀਦ ਬੰਦ ਹੋਣ ਨੂੰ ਲੈ ਕੇ ਮਾਰਕੀਟ ਕਮੇਟੀ ਦਫਤਰ ਸੁਨਾਮ ਵਿਖੇ ਧਰਨਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 14-11-2026

ਸੁਨਾਮ ਊਧਮ ਸਿੰਘ ਵਾਲਾ,14 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵਲੋਂ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਚੱਠੇ ਨੱਕਟੇ ਦੀ ਅਗਵਾਈ ਵਿਚ ਝੋਨੇ ਦੀ  ਖਰੀਦ ਬੰਦ ਹੋਣ ਨੂੰ ਲੈ ਕੇ ਮਾਰਕੀਟ ਕਮੇਟੀ ਦਫਤਰ ਸੁਨਾਮ ਵਿਖੇ ਧਰਨਾ ਦਿੱਤਾ ਗਿਆ।ਇਸ ਸਮੇਂ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ,ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਨੇ ਮਿਲਕੇ ਸੰਗਰੂਰ ਜ਼ਿਲ੍ਹੇ ਦੀਆਂ ਲਗਭਗ 60 ਮੰਡੀਆਂ ਵਿਚ ਖਰੀਦ ਬੰਦ ਕਰ ਦਿੱਤੀ ਹੈ, ਜਿਸ ਕਾਰਨ ਕਿਸਾਨਾਂ ਦਾ ਹਜ਼ਾਰਾਂ ਕੁਇੰਟਲ ਝੋਨਾ ਵਿਕਣ ਲਈ ਪਿਆ ਹੈ ਅਤੇ ਕਿਸਾਨ ਆਪਣੀਆਂ ਲੋੜਾਂ ਪੂਰੀਆਂ ਕਰਨ ਤੋਂ ਅਸਮਰੱਥ ਹਨ। ਇਕ ਪਾਸੇ ਕਿਸਾਨ ਮੰਡੀਆਂ ’ਚ ਰੁਲ ਰਿਹਾ ਹੈ ਦੂਜੇ ਪਾਸੇ ਪਰਾਲੀ ਸਾੜਨ ਨੂੰ ਲੈ ਕੇ ਕਿਸਾਨਾਂ ’ਤੇ ਪਰਚੇ ਪਾ ਕੇ ਮੋਟੇ ਜ਼ੁਰਮਾਨੇ ਕੀਤੇ ਜਾ ਰਹੇ ਹਨ ਜੇਕਰ ਸਰਕਾਰ ਨੇ ਝੋਨੇ ਦੀ ਖਰੀਦ ਤੁਰੰਤ ਚਾਲੂ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਅੱਜ ਦੇ ਧਰਨੇ ਨੂੰ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਿਲਾ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ ਇਸ ਮੌਕੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਸੁਖਪਾਲ ਸਿੰਘ ਮਾਣਕ ਕਣਕਵਾਲ, ਬਲਾਕ ਆਗੂ ਰਾਮ ਸਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲੇ ਵਾਲਾ, ਜੀਤ ਸਿੰਘ ਗੰਢੂਆਂ, ਬਲਜੀਤ ਸਿੰਘ ਮਾਡਲ ਟਾਊਨ, ਭੋਲਾ ਸਿੰਘ ਗੰਢੂਆਂ ਕਰਮਜੀਤ ਸਿੰਘ ਛਾਜਲੀ, ਜਗਵੀਰ ਸਿੰਘ ਛਾਜਲੀ, ਗੁਰਤੇਜ ਸਿੰਘ ਮੈਦੇਵਾਸ, ਰਣਦੀਪ ਕੌਰ ਰਟੋਲਾ, ਜਸਵੀਰ ਕੌਰ ਉਗਰਾਹਾਂ, ਸੁਖਵਿੰਦਰ ਕੌਰ ਚੱਠੇ ਅਤੇ ਬਲਜੀਤ ਕੌਰ ਖਡਿਆਲ ਆਦਿ ਮੌਜੂਦ ਸਨ।

Ad Position 22
No active advertisement
ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ ਸ਼ੁਰੂ ਕਰਨ ਦਾ ਐਲਾਨ
Ad Position 24