14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਡਾਲਾ ਸੜਕ ’ਤੇ ਦਰਦਨਾਕ ਹਾਦਸਾ, ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਨਡਾਲਾ/ ਕਪੂਰਥਲਾ,14 ਨਵੰਬਰ (ਰਘਬਿੰਦਰ ਸਿੰਘ)- ਨਡਾਲਾ ਸੜਕ ’ਤੇ ਸਥਿਤ ਇਕ ਪੈਟਰੋਲ ਪੰਪ ਦੇ ਸਾਹਮਣੇ ਵਾਪਰੇ ਦਰਦਨਾਕ....

Ad Position 21
No active advertisement
ਅਜੀਤ ਡੈਸਕ 14-11-2026

ਨਡਾਲਾ/ ਕਪੂਰਥਲਾ,14 ਨਵੰਬਰ (ਰਘਬਿੰਦਰ ਸਿੰਘ)- ਨਡਾਲਾ ਸੜਕ ’ਤੇ ਸਥਿਤ ਇਕ ਪੈਟਰੋਲ ਪੰਪ ਦੇ ਸਾਹਮਣੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮਿੱਟੀ ਨਾਲ ਲੱਦੇ ਇਕ ਟਿੱਪਰ ਨੇ ਸੜਕ ’ਤੇ ਜਾ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਹੈਬਤਪੁਰ, ਥਾਣਾ ਢਿੱਲਵਾਂ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਅਗਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਦੇ ਨਵੇਂ ਆਰੋਗਿਆ ਕੇਂਦਰ ਅਤੇ ਖੇਤਰੀ ਦਫ਼ਤਰ ਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਉਦਘਾਟਨ
Ad Position 24