14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਵਿਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਕਨਵੋਕੇਸ਼ਨ ਵਿਚ ਸ਼ਿਰਕਤ ਕੀਤੀ

ਫਿਰੋਜ਼ਪੁਰ, 14 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਵਿਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ...

Ad Position 21
No active advertisement
ਅਜੀਤ ਡੈਸਕ 14-11-2026

ਫਿਰੋਜ਼ਪੁਰ, 14 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਵਿਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਕਨਵੋਕੇਸ਼ਨ ਵਿਚ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਸਕਿੱਲ ਡਿਵੈਲਪਮੈਂਟ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿਰਫ਼ ਨੌਕਰੀ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਡਿਗਰੀਆਂ ਹਾਸਲ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆ ਗਈਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੰਦ ਹੋਣ ਕਿਨਾਰੇ ਪਹੁੰਚੀ ਇਸ ਯੂਨੀਵਰਸਿਟੀ ਨੂੰ ਸਾਡੀ ਸਰਕਾਰ ਨੇ ਮੁੜ ਸੁਰਜੀਤ ਕੀਤਾ... ਸਾਡੇ ਸਿੱਖਿਆ ਸੁਧਾਰਾਂ ਸਦਕਾ ਹੀ ਐਤਕੀਂ ਸਰਕਾਰੀ ਸਕੂਲਾਂ ਦੇ 882 ਬੱਚਿਆਂ ਨੇ ਨੀਟ ਪਾਸ ਕਰਕੇ ਇਤਿਹਾਸ ਰਚਿਆ ਹੈ...

ਸਾਡਾ ਸੁਪਨਾ ਹੈ ਕਿ ਨੌਜਵਾਨ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ (Job Providers) ਬਣਨ... ਤੁਸੀਂ ਬਸ ਮਿਹਨਤ ਕਰੋ, ਸਰਕਾਰ ਤੁਹਾਡੇ ਨਾਲ ਖੜ੍ਹੀ ਹੈ...
 

Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ ਮਾਫੀਆ ਵਿਰੁੱਧ ਹੋਈ ਹੈ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ - ਦਿਨੇਸ਼ ਚੱਢਾ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਹਲਕਾ ਸ਼ਾਹਕੋਟ ਵਿਚ ਵਿਰੋਧ ਕਰਨ ਲਈ ਤਲਵੰਡੀ ਸੰਘੇੜਾ ਵਿਖੇ ਇਕ...
Ad Position 24