14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਵਾਪਰਿਆ ਦਰਦਨਾਕ ਹਾਦਸਾ, 4 ਮੌਤਾਂ, ਕਈ ਜ਼ਖਮੀ

ਤਰਨਤਾਰਨ, 14 ਨਵੰਬਰ- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਕਸਬਾ ਨੌਸ਼ਹਿਰਾ ਪੰਨੂਆਂ ਨੇੜੇ...

Ad Position 21
No active advertisement
ਅਜੀਤ ਡੈਸਕ 14-11-2026

ਤਰਨਤਾਰਨ, 14 ਨਵੰਬਰ- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਕਸਬਾ ਨੌਸ਼ਹਿਰਾ ਪੰਨੂਆਂ ਨੇੜੇ ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਜ਼ਖਮੀ ਹੋ ਗਏ। ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਇਲਾਕੇ ਵਿਚ ਹਫੜਾ-ਦਫੜੀ ਮਚ ਗਈ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਨਿਰਮਲ ਨੇ ਚਾਰ ਮੌਤਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਿਵਲ ਹਸਪਤਾਲ ਵਿਚ 4 ਤੋਂ 5 ਵਿਅਕਤੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦਕਿ ਕਰੀਬ ਇਕ ਦਰਜਨ ਹੋਰ ਜ਼ਖਮੀਆਂ ਦਾ ਇਲਾਜ ਜਾਰੀ ਹੈ। ਉਨ੍ਹਾਂ ਅਨੁਸਾਰ ਰਾਹਤ ਅਤੇ ਬਚਾਅ ਕਾਰਜਾਂ ਲਈ ਲਗਭਗ ਇਕ ਦਰਜਨ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ।

ਮੋਟਰਸਾਈਕਲ ਸਵਾਰ ਜੋੜੇ ਨੂੰ ਬਚਾਉਣ ਦੀ ਕੋਸ਼ਿਸ਼ ਬਣੀ ਹਾਦਸੇ ਦਾ ਕਾਰਨ

ਮੁੱਢਲੀ ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਬੱਸ ਦਾ ਡਰਾਈਵਰ ਸੜਕ ’ਤੇ ਜਾ ਰਹੇ ਮੋਟਰਸਾਈਕਲ ਸਵਾਰ ਜੋੜੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਅੰਮ੍ਰਿਤਸਰ ਵਲੋਂ ਆ ਰਹੀ ਬੱਸ ਬੇਕਾਬੂ ਹੋ ਕੇ ਸੜਕ ਦੇ ਦੂਜੇ ਪਾਸੇ ਚਲੀ ਗਈ ਅਤੇ ਸਾਹਮਣੇ ਤੋਂ ਮੋਗਾ ਵਾਲੇ ਪਾਸਿਓਂ ਆ ਰਹੀ ਦੂਜੀ ਬੱਸ ਨਾਲ ਜ਼ੋਰਦਾਰ ਟੱਕਰ ਹੋ ਗਈ।

ਹਾਦਸੇ ਵਿਚ ਮੋਟਰਸਾਈਕਲ ’ਤੇ ਸਵਾਰ ਮਹਿਲਾ ਦੀ ਵੀ ਮੌਤ ਹੋਣ ਦੀ ਖ਼ਬਰ ਹੈ। ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਅਤੇ ਰਾਹਤ ਕਾਰਜ ਜਾਰੀ ਕੀਤੇ ਗਏ। ਹਾਦਸੇ ਕਾਰਨ ਹਾਈਵੇਅ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਡੱਗ ਤੂਤ ਵਿਖੇ ਪਹਿਲਾ ਮਹਾਨ ਗੁਰਮਤਿ ਸਮਾਗਮ ਤੇ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾ...
Ad Position 24