ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)- ਸ਼ਨੀਵਾਰ ਦੀ ਸ਼ਾਮ ਨੂੰ ਤਰਨ ਤਾਰਨ ਦੇ ਨਦੀਕੀ ਪਿੰਡ ਨੌਸ਼ਹਿਰਾ ਪੰਨੂੰਆਂ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਹੋਈ ਟੱਕਰ ਵਿਚ ਮੌਕੇ ’ਤੇ ਹੀ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ ਬਹੁਤ ਸਾਰੇ ਜ਼ਖਮੀਆਂ ਵਿਖੇ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਹਾਲਤ ਜਿਆਦਾ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਕਰਵਾਇਆ ਗਿਆ। ਅੰਮ੍ਰਿਤਸਰ ਇਲਾਜ ਦੌਰਾਨ ਇਕ ਹੋਰ ਸ਼ਰਧਾਲੂ ਦੀ ਮੌਤ ਹੋਣ ਕਾਰਨ ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ, ਜਦਕਿ ਬਾਕੀ ਜ਼ਖਮੀਆਂ ਦਾ ਇਲਾਜ ਡਾਕਟਰਾਂ ਵਲੋਂ ਕੀਤਾ ਜਾ ਰਿਹਾ ਹੈ।