14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜ਼ਹਿਰੀਲੀ ਦਵਾਈ ਪੀਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਕਪੂਰਥਲਾ, 14 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਦੇ ਪਿੰਡ ਬਰਿੰਦਪੁਰ 'ਚ ਇਕ ਪ੍ਰਵਾਸੀ ਮਜ਼ਦੂਰ ਦੀ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੂਰਜ ਪੁੱਤਰ ਕੈਰੋਰਿਸ਼ੀ ਵਾਸੀ ਬਰਿੰਦਪੁਰ ਵਜੋਂ ਹੋਈ ਹੈ। ਉਸ ਨੇ ਬੀਤੇ ਦਿਨੀਂ ਕਥਿਤ ਤੌਰ ’ਤੇ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ...

Ad Position 21
No active advertisement
ਅਜੀਤ ਡੈਸਕ 14-11-2026
ਅੰਮ੍ਰਿਤਸਰ ਮੈਡੀਕਲ ਕਾਲਜ ’ਚ ਤੋੜਿਆ ਦਮ
ਕਪੂਰਥਲਾ, 14 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਦੇ ਪਿੰਡ ਬਰਿੰਦਪੁਰ 'ਚ ਇਕ ਪ੍ਰਵਾਸੀ ਮਜ਼ਦੂਰ ਦੀ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੂਰਜ ਪੁੱਤਰ ਕੈਰੋਰਿਸ਼ੀ ਵਾਸੀ ਬਰਿੰਦਪੁਰ ਵਜੋਂ ਹੋਈ ਹੈ। ਉਸ ਨੇ ਬੀਤੇ ਦਿਨੀਂ ਕਥਿਤ ਤੌਰ ’ਤੇ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਹੈੱਡ ਕਾਂਸਟੇਬਲ ਅਮਰੀਕ ਸਿੰਘ ਨੇ ਦੱਸਿਆ ਕਿ ਦਵਾਈ ਪੀਣ ਕਾਰਨ ਸੂਰਜ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ। ਉੱਥੇ ਮੁੱਢਲਾ ਇਲਾਜ ਦੇਣ ਉਪਰੰਤ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ।
 
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਇਲਾਜ ਦੌਰਾਨ ਅੱਜ ਸੂਰਜ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਪੁਲਿਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 
Ad Position 22
No active advertisement
ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਸਟੂਡੈਂਟ ਵਿੰਗ ASAP ਵਲੋਂ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ
Ad Position 24