14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਜਪਾ ਦੀ ਵਿਚਾਰਧਾਰਾ ਅਡਾਨੀ, ਅੰਬਾਨੀ ਵਰਗੇ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣਾ- ਰਾਹੁਲ ਗਾਂਧੀ

ਹੈਦਰਾਬਾਦ, 14 ਨਵੰਬਰ (ਪੀ.ਟੀ.ਆਈ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਨਿਚਰਵਾਰ ਨੂੰ ਤੇਲੰਗਾਨਾ ਸਰਕਾਰ ਵੱਲੋਂ ਗਿੱਗ ਵਰਕਰਾਂ ਦੀ ਭਲਾਈ ਲਈ ਬਣਾਏ ਗਏ ਕਾਨੂੰਨ ਨੂੰ ਕਾਮਿਆਂ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਨੂੰ ਅਰਥਵਿਵਸਥਾ ਦੀ ਨੀਂਹ ਅਤੇ ਤਰੱਕੀ ਵਿਚ ਭਾਈਵਾਲ ਦੱਸਿਆ ਹੈ।ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ-ਆਰ.ਐੱਸ.ਐੱਸ. ਦੀ ਵਿਚਾਰਧਾਰਾ ਦਾ ਉਦੇਸ਼ “ਅਡਾਨੀ, ਅੰਬਾਨੀ” ਵਰਗੇ ਵੱਡੇ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣਾ ਹੈ, ਜਦੋਂ ਕਿ ਕਾਮਿਆਂ ਨਾਲ ਬੰਧੂਆ ਮਜ਼ਦੂਰਾਂ..

Ad Position 21
No active advertisement
ਅਜੀਤ ਡੈਸਕ 15-11-2026

ਹੈਦਰਾਬਾਦ, 14 ਨਵੰਬਰ (ਪੀ.ਟੀ.ਆਈ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਨਿਚਰਵਾਰ ਨੂੰ ਤੇਲੰਗਾਨਾ ਸਰਕਾਰ ਵੱਲੋਂ ਗਿੱਗ ਵਰਕਰਾਂ ਦੀ ਭਲਾਈ ਲਈ ਬਣਾਏ ਗਏ ਕਾਨੂੰਨ ਨੂੰ ਕਾਮਿਆਂ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਨੂੰ ਅਰਥਵਿਵਸਥਾ ਦੀ ਨੀਂਹ ਅਤੇ ਤਰੱਕੀ ਵਿਚ ਭਾਈਵਾਲ ਦੱਸਿਆ ਹੈ। ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ-ਆਰ.ਐੱਸ.ਐੱਸ.  ਦੀ ਵਿਚਾਰਧਾਰਾ ਦਾ ਉਦੇਸ਼ “ਅਡਾਨੀ, ਅੰਬਾਨੀ” ਵਰਗੇ ਵੱਡੇ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣਾ ਹੈ, ਜਦੋਂ ਕਿ ਕਾਮਿਆਂ ਨਾਲ ਬੰਧੂਆ ਮਜ਼ਦੂਰਾਂ ਵਰਗਾ ਵਿਵਹਾਰ ਕੀਤਾ ਜਾ ਰਿਹਾ ਹੈ।

ਰਾਹੁਲ ਗਾਂਧੀ, ਜਿਨ੍ਹਾਂ ਨੇ ਗਿੱਗ ਵਰਕਰਾਂ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਇੱਥੇ ਉਨ੍ਹਾਂ ਨਾਲ ਇੱਕ ਬਾਈਕ ਰੈਲੀ ਵਿਚ ਹਿੱਸਾ ਲਿਆ, ਨੇ ਕਿਹਾ ਕਿ ਕਾਂਗਰਸ ਨੇ ਸੂਬਾ ਸਰਕਾਰ ਵੱਲੋਂ ਇਸ ਕਾਨੂੰਨ ਨੂੰ ਲਾਗੂ ਕਰਵਾ ਕੇ ਗਿੱਗ ਵਰਕਰਾਂ ਨੂੰ ਸਮਾਜਿਕ ਸੁਰੱਖਿਆ ਅਤੇ ਬਚਾਅ ਪ੍ਰਦਾਨ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਤਹਿਤ ਗਿੱਗ ਵਰਕਰ ਪੰਜ ਲੱਖ ਰੁਪਏ ਦੇ ਦੁਰਘਟਨਾ ਬੀਮੇ, 10 ਲੱਖ ਰੁਪਏ ਦੇ ਸਿਹਤ ਬੀਮੇ ਦੇ ਹੱਕਦਾਰ ਹੋਣਗੇ ਅਤੇ ਸਰਕਾਰ ਵੱਲੋਂ ਵਾਈ-ਫਾਈ ਸਹੂਲਤ ਵਾਲੇ ਆਰਾਮ ਘਰ (ਰੈਸਟ ਜ਼ੋਨ) ਮੁਹੱਈਆ ਕਰਵਾਏ ਜਾਣਗੇ।

ਇਸ ਮੌਕੇ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ, ਉਨ੍ਹਾਂ ਦੇ ਕੈਬਨਿਟ ਸਹਿਯੋਗੀ ਅਤੇ ਹੋਰ ਕਾਂਗਰਸ ਆਗੂ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਵੱਲੋਂ ਆਪਣੀ ‘ਭਾਰਤ ਜੋੜੋ ਯਾਤਰਾ’ ਦੌਰਾਨ ਗਿੱਗ ਵਰਕਰਾਂ ਦੀਆਂ ਚਿੰਤਾਵਾਂ ਨੂੰ ਉਜਾਗਰ ਕਰਨ ਤੋਂ ਬਾਅਦ ਸੂਬਾ ਸਰਕਾਰ ਨੇ ਇਸ ਸਾਲ ਮਾਰਚ ਵਿਚ ‘ਤੇਲੰਗਾਨਾ ਪਲੇਟਫਾਰਮ ਆਧਾਰਿਤ ਗਿੱਗ ਵਰਕਰਜ਼ (ਰਜਿਸਟ੍ਰੇਸ਼ਨ, ਸਮਾਜਿਕ ਸੁਰੱਖਿਆ ਅਤੇ ਭਲਾਈ) ਬਿੱਲ, 2026’ ਪਾਸ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ ਪਾਕਿ ਮੰਤਰੀ ਭਾਰਤ ਵਿਚ ਹੋਣ ਵਾਲੇ ਐਸ.ਸੀ.ਓ. ਸੰਮੇਲਨ ’ਚ ਹਿੱਸਾ ਲਵੇਗਾ ਅਗਲੀ ਖ਼ਬਰ ਪੁਰੀ ਵਲੋਂ ਯੂ.ਪੀ. ਦੀ ਰਾਜ ਸਭਾ ਸੀਟ ਤੋਂ ਦਿੱਤਾ ਅਸਤੀਫ਼ਾ
Ad Position 24