15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਸਮਾਗਮ ਚ ਕੀਰਤਨ ਹੋਇਆ ਸ਼ੁਰੂ

ਤਲਵੰਡੀ ਸਾਬੋ (ਬਠਿੰਡਾ) 15 ਨਵੰਬਰ - ਮਾਨਸਾ ਚ ਪਿਛਲੇ ਸਮੇਂ ਚ ਕਤਲ ਕੀਤੇ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ...

Ad Position 21
No active advertisement
ਅਜੀਤ ਡੈਸਕ 15-11-2026

ਤਲਵੰਡੀ ਸਾਬੋ (ਬਠਿੰਡਾ) 15 ਨਵੰਬਰ - ਮਾਨਸਾ ਚ ਪਿਛਲੇ ਸਮੇਂ ਚ ਕਤਲ ਕੀਤੇ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਾ ਹੈ ਦੀ ਅੰਤਿਮ ਅਰਦਾਸ ਸਮਾਗਮ ਜੋ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਚ ਹੋ ਰਹੇ ਹਨ,ਤਖ਼ਤ ਸਾਹਿਬ ਦੇ ਰਾਗੀ ਜਥੇ ਵਲੋਂ ਕੀਰਤਨ ਦੀ ਆਰੰਭਤਾ ਕਰਨ ਦੇ ਨਾਲ ਹੀ ਰਸਮੀ ਤੌਰ 'ਤੇ ਆਰੰਭ ਹੋ ਗਏ ਹਨ।ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਮੁਤਾਬਿਕ ਬਾਅਦ ਦੁਪਹਿਰ 1 ਵਜੇ ਅੰਤਿਮ ਅਰਦਾਸ ਹੋਵੇਗੀ।ਸਮਾਗਮ ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਉੱਚ ਧਾਰਮਿਕ ਅਤੇ ਰਾਜਸੀ ਸਖਸ਼ੀਅਤਾਂ ਦੇ ਪੁੱਜਣ ਦੀ ਸੰਭਾਵਨਾ ਹੈ।

Ad Position 22
No active advertisement
ਅਗਲੀ ਖ਼ਬਰ ਸੰਗਠਿਤ ਅਪਰਾਧਿਕ ਨੈੱਟਵਰਕ ਦੇ ਪੰਜ ਮੁੱਖ ਕਾਰਕੁੰਨ ਹਥਿਆਰਾਂ ਸਣੇ ਗ੍ਰਿਫ਼ਤਾਰ
Ad Position 24