15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੁਣੇ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ

ਪੁਣੇ (ਮਹਾਰਾਸ਼ਟਰ), 15 ਨਵੰਬਰ - ਇੰਡੀਗੋ ਦੇ ਇਕ ਬੁਲਾਰੇ ਨੇ ਦੱਸਿਆ, "15 ਨਵੰਬਰ 2026 ਨੂੰ ਪੁਣੇ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ 6ਈ....

Ad Position 21
No active advertisement
ਅਜੀਤ ਡੈਸਕ 15-11-2026

ਪੁਣੇ (ਮਹਾਰਾਸ਼ਟਰ), 15 ਨਵੰਬਰ  - ਇੰਡੀਗੋ ਦੇ ਇਕ ਬੁਲਾਰੇ ਨੇ ਦੱਸਿਆ, "15 ਨਵੰਬਰ 2026 ਨੂੰ ਪੁਣੇ ਤੋਂ ਗੁਹਾਟੀ ਜਾ ਰਹੀ ਇੰਡੀਗੋ ਦੀ ਉਡਾਣ 6ਈ 623, ਉਡਾਣ ਭਰਨ ਤੋਂ ਕੁਝ ਦੇਰ ਬਾਅਦ ਹੀ ਇਕ ਤਕਨੀਕੀ ਖਰਾਬੀ ਆਉਣ ਕਾਰਨ ਵਾਪਸ ਪਰਤ ਆਈ ਅਤੇ ਪੁਣੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਅਤ ਉਤਰ ਗਈ। ਨਿਰਧਾਰਤ ਕਾਰਜ-ਪ੍ਰਣਾਲੀ ਦੀ ਪਾਲਣਾ ਕਰਦੇ ਹੋਏ, ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕਰ ਦਿੱਤਾ ਗਿਆ ਸੀ। ਜਹਾਜ਼ ਦੀ ਮੁਰੰਮਤ ਅਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜੀਂਦੀਆਂ ਮਨਜ਼ੂਰੀਆਂ ਮਿਲਣ ਤੋਂ ਬਾਅਦ ਇਹ ਦੁਬਾਰਾ ਸੇਵਾ ਵਿਚ ਸ਼ਾਮਿਲ ਹੋ ਜਾਵੇਗਾ। ਉਡਾਣ ਨੂੰ ਜਾਰੀ ਰੱਖਣ ਲਈ ਤੁਰੰਤ ਇਕ ਬਦਲਵੇਂ ਜਹਾਜ਼ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ।"
 

Ad Position 22
No active advertisement
ਅਗਲੀ ਖ਼ਬਰ ਬਾਪੂ ਤਰਸੇਮ ਸਿੰਘ ਪੁੱਜੇ ਦਮਦਮਾ ਸਾਹਿਬ, ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਸਮਾਗਮ ਚ ਹੋਣਗੇ ਸ਼ਾਮਿਲ
Ad Position 24