15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਤੁਰੰਤ ਕਰਾਉਣ ਦੀ ਕੀਤੀ ਜਾਵੇਗੀ ਮੰਗ

ਅੰਮ੍ਰਿਤਸਰ, 15 ਨਵੰਬਰ ( ਹਰਮਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ 20 ਨਵੰਬਰ ਨੂੰ ਹੋ ਰਹੇ ਇਜਲਾਸ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਦਿੱਲੀ ਵਿਖੇ ਪਾਰਲੀਮੈਂਟ...

Ad Position 21
No active advertisement
ਅਜੀਤ ਡੈਸਕ 15-11-2026

ਅੰਮ੍ਰਿਤਸਰ, 15 ਨਵੰਬਰ ( ਹਰਮਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਦੇ 20 ਨਵੰਬਰ ਨੂੰ ਹੋ ਰਹੇ ਇਜਲਾਸ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਦਿੱਲੀ ਵਿਖੇ ਪਾਰਲੀਮੈਂਟ ਦੇ ਬਾਹਰ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਾਉਣ ਦੀ ਮੰਗ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ  ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਜਲਾਸ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਇਆ ਜਾਂਦਾ ਹੈ ਇਥੋਂ ਤੱਕ ਉਨ੍ਹਾਂ ਦੇ ਕੋਲੋਂ  ਮਾਈਕ ਵੀ ਖੋਹ ਲਏ ਜਾਂਦੇ ਹਨ। ਉਹਨਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੇ ਸਮਝੌਤੇ ਬਾਰੇ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਚ ਪਹਿਲਾਂ ਹੀ ਸਮਝੌਤਾ ਹੋ ਚੁੱਕਾ ਹੈ ਇਹ ਤਾਂ ਸਿਰਫ ਦਿਖਾਵਾ ਹੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਜਾਣ ਵਾਲੇ ਆਗੂਆਂ ਬਾਰੇ ਕਿਹਾ ਕਿ ਇਹ ਪਾਰਟੀ ਪੀਲੇ ਪੱਤੇ ਸਨ ਜੋ ਝੜ ਗਏ ਹਨ ਅਤੇ ਹੁਣ ਪਾਰਟੀ ਚ ਹਰੇ ਪੱਤੇ ਹਨ।

Ad Position 22
No active advertisement
ਅਗਲੀ ਖ਼ਬਰ ਕਿਸਾਨਾਂ ਦੀ ਬਕਾਇਆ ਰਾਸ਼ੀ ਦੇ ਮਾਮਲੇ ਨੂੰ ਲੈ ਕੇ ਸ਼ੂਗਰ ਮਿੱਲ ਸੀਲ
Ad Position 24