15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਸ਼ਿਆਂ ਨੂੰ ਠੱਲ੍ਹ ਨਾ ਪਾਈ ਤਾਂ ਨਤੀਜੇ ਨਿਕਲਣਗੇ ਭਿਆਨਕ - ਗਿਆਨੀ ਕੁਲਦੀਪ ਸਿੰਘ ਗੜਗੱਜ

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ) - ਪੰਜਾਬ ਵਿਚ ਨਸ਼ੇ ਦੇ ਪਾਸਾਰ ਚ ਹੋ ਰਿਹਾ ਵਾਧਾ ਅਤਿ ਚਿੰਤਾਜਨਕ ਵਰਤਾਰਾ...

Ad Position 21
No active advertisement
ਅਜੀਤ ਡੈਸਕ 15-11-2026

ਤਲਵੰਡੀ ਸਾਬੋ (ਬਠਿੰਡਾ), 15 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ) - ਪੰਜਾਬ ਵਿਚ ਨਸ਼ੇ ਦੇ ਪਾਸਾਰ ਚ ਹੋ ਰਿਹਾ ਵਾਧਾ ਅਤਿ ਚਿੰਤਾਜਨਕ ਵਰਤਾਰਾ ਹੈ ਅਤੇ ਜੇਕਰ ਨਸ਼ਿਆਂ ਨੂੰ ਠੱਲ੍ਹ ਨਾ ਪਾਈ ਗਈ ਤਾਂ ਇਸਦੇ ਨਤੀਜੇ ਬਹੁਤ ਭਿਆਨਕ ਨਿਕਲਣਗੇ।ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਚ ਸ਼ਮੂਲੀਅਤ ਉਪਰੰਤ ਪੱਤਰਕਾਰ ਵਾਰਤਾ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰੀ ਦਾਅਵਿਆਂ ਦੇ ਬਾਵਜੂਦ ਸ਼ਾਇਦ ਹੀ ਕੋਈ ਐਸਾ ਪਿੰਡ ਹੋਵੇ ਜਿੱਥੇ ਨਸ਼ਿਆਂ ਨਾਲ ਨੌਜਵਾਨਾਂ ਦੀ ਮੌਤ ਨਾ ਹੋਈ ਹੋਵੇ।ਉਨ੍ਹਾਂ ਇਸ ਗੱਲ 'ਤੇ ਵੀ ਹੈਰਾਨਗੀ ਪ੍ਰਗਟਾਈ ਕਿ ਸਰਕਾਰ ਵਲੋਂ ਨਸ਼ੇ ਛੁਡਾਉਣ ਦੇ ਨਾਂਅ 'ਤੇ ਦਿੱਤੀ ਜਾ ਰਹੀ ਇਕ ਗੋਲੀ ਦੇ ਵੱਡੀ ਪੱਧਰ 'ਤੇ ਨੌਜਵਾਨ ਆਦੀ ਹੋ ਚੁੱਕੇ ਹਨ।ਸੋਨੀਆ ਗਾਂਧੀ ਵਲੋਂ ਆਪਣੀ ਕਿਤਾਬ ਚ ਸਾਕਾ ਨੀਲਾ ਤਾਰਾ ਬਾਰੇ ਕੀਤੇ ਜ਼ਿਕਰ ਦੇ ਸਵਾਲ ਦਾ ਜਵਾਬ ਦਿੰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਜਿਸ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਯੋਗਦਾਨ ਪਾਇਆ ਉਸਦੇ ਪਾਵਨ ਗੁਰਧਾਮਾਂ 'ਤੇ ਹਮਲੇ ਕਰਕੇ ਸਿੱਖਾਂ ਦੀ ਨਸਲਕੁਸ਼ੀ ਕਰਨ ਦੇ ਗੁਨਾਹ ਨੂੰ ਜਾਇਜ਼ ਨਾ ਠਹਿਰਾ ਕੇ ਸਗੋਂ ਉਨ੍ਹਾਂ ਗੁਨਾਹਾਂ ਲਈ ਗਾਂਧੀ ਪਰਿਵਾਰ ਦੇ ਵਾਰਸ ਸਿੱਖ ਕੌਮ ਤੋਂ ਮੁਆਫ਼ੀ ਮੰਗਣ।ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਪਰਿਵਾਰ ਵਲੋਂ ਚੱਕਾ ਜਾਮ ਅਗਲੀ ਖ਼ਬਰ ਸ੍ਰੀ ਬੁਲੰਦਪੁਰੀ ਸਾਹਿਬ ਵਿਖੇ ਆਯੋਜਿਤ ਅੱਠਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰ...
Ad Position 24