15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ

ਬੇਗੋਵਾਲ (ਕਪੂਰਥਲਾ), 15 ਨਵੰਬਰ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਅੱਜ ਸ਼੍ਰੋਮਣੀ ਅਕਾਲੀ ਦਲ (ਬ)...

Ad Position 21
No active advertisement
ਅਜੀਤ ਡੈਸਕ 15-11-2026

ਬੇਗੋਵਾਲ (ਕਪੂਰਥਲਾ), 15 ਨਵੰਬਰ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਪਹਿਲਾਂ ਵਾਂਗ ਪੂਰਾ ਸਤਿਕਾਰ ਦਵਾਉਣ ਦਾ ਭਰੋਸਾ ਦਵਾਇਆ।

ਉਨ੍ਹਾਂ ਭੁਲੱਥ ਹਲਕੇ ਦੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਚੋਣਾਂ ਵਿਚ ਬੀਬੀ ਜਗੀਰ ਕੌਰ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਐਮ. ਐਲ. ਏ. ਬਣਾਉਣ ਤੇ ਅਕਾਲੀ ਦਲ (ਬ) ਦੀ ਸਰਕਾਰ ਬਣਨ ਤੇ ਹਲਕੇ ਭੁਲੱਥ ਦਾ ਸਰਪੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਸਾਬਕਾ ਐਮ. ਐੱਲ. ਏ. ਤੇ ਅਕਾਲੀ ਦਲ (ਬ) ਨਾਲ ਸੰਬੰਧਿਤ ਹੋਰ ਕਈ ਪ੍ਰਮੁੱਖ ਸ਼ਖਸ਼ੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

Ad Position 22
No active advertisement
ਅਗਲੀ ਖ਼ਬਰ ਉੱਤਰਾਖੰਡ - ਬਦਰੀਨਾਥ ਧਾਮ ਦੇ ਕਿਵਾੜ ਬੰਦ ਕਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ
Ad Position 24