15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਛੱਠ ਪੂਜਾ ਮੌਕੇ ਰਮਿੰਦਰ ਸਿੰਘ ਆਵਲਾ ਵਲੋਂ 11 ਹਜ਼ਾਰ ਰੁਪਏ ਦੀ ਸਹਾਇਤਾ ਭੇਟ

ਗੁਰੂਹਰਸਹਾਏ, 15 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਛੱਠ ਪੂਜਾ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉੱਘੇ ....

Ad Position 21
No active advertisement
ਅਜੀਤ ਡੈਸਕ 15-11-2026

ਧਾਰਮਿਕ ਸਮਾਗਮ ਦੇ ਪ੍ਰਬੰਧਾਂ ਲਈ ਦਿੱਤਾ ਸਹਿਯੋਗ, ਸਮੂਹ ਸੰਗਤਾਂ ਨੂੰ ਦਿੱਤੀ ਵਧਾਈ, ਕਿਹਾ– ਸਾਰੇ ਧਰਮਾਂ ਦੇ ਤਿਉਹਾਰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਦਾ ਦਿੰਦੇ ਹਨ ਸੰਦੇਸ਼

ਗੁਰੂਹਰਸਹਾਏ, 15 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਛੱਠ ਪੂਜਾ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉੱਘੇ ਉਦਯੋਗਪਤੀ ਅਤੇ ਸਮਾਜ ਸੇਵੀ ਰਮਿੰਦਰ ਸਿੰਘ ਆਵਲਾ ਵਲੋਂ ਧਾਰਮਿਕ ਸਮਾਗਮ ਦੇ ਪ੍ਰਬੰਧਾਂ ਲਈ 11,000 ਰੁਪਏ ਦੀ ਸਹਾਇਤਾ ਰਾਸ਼ੀ ਪ੍ਰਬੰਧਕਾਂ ਨੂੰ ਭੇਟ ਕੀਤੀ ਗਈ।

ਇਸ ਮੌਕੇ ਰਮਿੰਦਰ ਸਿੰਘ ਆਵਲਾ ਨੇ ਸਮੂਹ ਸੰਗਤਾਂ ਅਤੇ ਸ਼ਰਧਾਲੂਆਂ ਨੂੰ ਛੱਠ ਪੂਜਾ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਵੱਖ-ਵੱਖ ਧਰਮਾਂ, ਜਾਤਾਂ ਅਤੇ ਸੱਭਿਆਚਾਰਾਂ ਦਾ ਦੇਸ਼ ਹੈ। ਇੱਥੇ ਸਾਰੇ ਧਰਮਾਂ ਦੇ ਤਿਉਹਾਰ ਆਪਸੀ ਪਿਆਰ, ਸਤਿਕਾਰ, ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਛੱਠ ਪੂਜਾ ਸ਼ਰਧਾ, ਵਿਸ਼ਵਾਸ ਅਤੇ ਕੁਦਰਤ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ। ਸਾਨੂੰ ਹਰ ਧਰਮ ਦੇ ਤਿਉਹਾਰਾਂ ਅਤੇ ਧਾਰਮਿਕ ਮਾਨਤਾਵਾਂ ਦਾ ਦਿਲੋਂ ਸਤਿਕਾਰ ਕਰਨਾ ਚਾਹੀਦਾ ਹੈ। ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਮਾਜ ਵਿੱਚ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਇਕ ਮੰਚ ’ਤੇ ਇਕੱਠੇ ਹੋਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ।

ਆਵਲਾ ਨੇ ਕਿਹਾ ਕਿ ਗੁਰੂਹਰਸਹਾਏ 'ਚ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚਕਾਰ ਪਿਆਰ, ਸਦਭਾਵਨਾ ਅਤੇ ਮਿਲਵਰਤਣ ਦੀ ਭਾਵਨਾ ਹਮੇਸ਼ਾ ਕਾਇਮ ਰਹਿਣੀ ਚਾਹੀਦੀ ਹੈ। ਸਮਾਜ 'ਚ ਭਾਈਚਾਰਕ ਏਕਤਾ ਅਤੇ ਧਾਰਮਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਸ਼ਮਾ ਰਾਣੀ ਦੇ ਪੁੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭਠੇਜਾ, ਕੌਂਸਲਰ ਰਜਿੰਦਰ ਚੌਧਰੀ, ਸੰਜੀਵ ਸੇਠੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

 
Ad Position 22
No active advertisement
ਅਗਲੀ ਖ਼ਬਰ ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਭਿਆਨਕ ਸੜਕ ਹਾਦਸਾ
Ad Position 24