15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮਾਛੀਵਾੜਾ-ਕੁਹਾੜਾ ਰੋਡ ’ਤੇ ਬੇਕਾਬੂ ਬੱਸ ਨੇ ਨੌਜਵਾਨਾਂ ਨੂੰ ਮਾਰੀ ਟੱਕਰ, ਇਕ ਜ਼ਖਮੀ ਹਾਲਤ ’ਚ ਹਸਪਤਾਲ ਦਾਖਲ

ਮਾਛੀਵਾੜਾ ਸਾਹਿਬ, 15 ਨਵੰਬਰ (ਮਨੋਜ ਕੁਮਾਰ)-ਮਾਛੀਵਾੜਾ-ਕੁਹਾੜਾ ਰੋਡ ’ਤੇ ਪਿੰਡ ਅਢਿਆਣਾ ਦੇ ਅੱਡੇ ਨੇੜੇ ਇਕ ਤੇਜ਼ ਰਫ਼ਤਾਰ ਬੱਸ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਮਰਾਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਨੂੰ ਪੁਲਿਸ ਹਵਾਲੇ ਕਰ ਦਿੱਤਾ ...

Ad Position 21
No active advertisement
ਅਜੀਤ ਡੈਸਕ 15-11-2026
ਮਾਛੀਵਾੜਾ ਸਾਹਿਬ, 15 ਨਵੰਬਰ (ਮਨੋਜ ਕੁਮਾਰ)-ਮਾਛੀਵਾੜਾ-ਕੁਹਾੜਾ ਰੋਡ ’ਤੇ ਪਿੰਡ ਅਢਿਆਣਾ ਦੇ ਅੱਡੇ ਨੇੜੇ ਇਕ ਤੇਜ਼ ਰਫ਼ਤਾਰ ਬੱਸ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਮਰਾਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਗੜ੍ਹੀ ਬੇਟ ਦਾ ਰਹਿਣ ਵਾਲਾ ਪ੍ਰਦੀਪ ਕੁਮਾਰ ਮਾਛੀਵਾੜਾ-ਕੁਹਾੜਾ ਰੋਡ ਤੋਂ ਲੰਘ ਰਿਹਾ ਸੀ। ਇਸ ਦੌਰਾਨ ਸੜਕ ’ਤੇ ਇਕ ਨੌਜਵਾਨ ਅਚਾਨਕ ਡਿੱਗ ਪਿਆ, ਜਿਸ ਨੂੰ ਸੰਭਾਲਣ ਲਈ ਪ੍ਰਦੀਪ ਕੁਮਾਰ ਅੱਗੇ ਆਏ।

ਇਸੇ ਦੌਰਾਨ ਇਕ ਵਿੱਦਿਅਕ ਯੂਨੀਵਰਸਿਟੀ ਦੀ ਤੇਜ਼ ਰਫ਼ਤਾਰ ਬੱਸ ਬੇਕਾਬੂ ਹੋ ਕੇ ਨੌਜਵਾਨਾਂ ਵੱਲ ਆ ਗਈ ਅਤੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਇਕ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਨੂੰ ਤੁਰੰਤ ਸਮਰਾਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।

ਗਨੀਮਤ ਰਹੀ ਕਿ ਇਸ ਹਾਦਸੇ 'ਚ ਜਾਨੀ ਨੁਕਸਾਨ ਨਹੀਂ ਹੋਇਆ ਨਹੀਂ ਤਾਂ ਬੱਸ ਦੀ ਟੱਕਰ ਹੋਰ ਵੀ ਭਿਆਨਕ ਸਾਬਤ ਹੋ ਸਕਦੀ ਸੀ। ਫਿਲਹਾਲ ਬੱਸ ਚਾਲਕ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਦਸੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 
Ad Position 22
No active advertisement
ਅਗਲੀ ਖ਼ਬਰ ਬ੍ਰੇਕਿੰਗ ਸਿਸਟਮ ’ਚ ਖਰਾਬੀ ਦੇ ਬਾਵਜੂਦ 463 ਕਿਲੋਮੀਟਰ ਦੌੜੀ ਵੰਦੇ ਭਾਰਤ ਟ੍ਰੇਨ
Ad Position 24