15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਕਸਲਵਾਦ ਖ਼ਤਮ ਹੋਣ ਮਗਰੋਂ ਹੁਣ ‘ਦਿਮਾਗੀ ਨਕਸਲੀਆਂ’ ਤੋਂ ਸੁਚੇਤ ਰਹਿਣ ਦੀ ਲੋੜ-ਨਿਤਿਨ ਨਬੀਨ

ਰਾਏਗੜ੍ਹ, 15 ਨਵੰਬਰ (ਪੀ.ਟੀ.ਆਈ.)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਛੱਤੀਸਗੜ੍ਹ ਨੂੰ ਨਕਸਲਵਾਦ ਤੋਂ ਮੁਕਤ ਕਰਵਾਉਣ ਲਈ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈ ਤੇ ਉਨ੍ਹਾਂ ਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਵੱਖ-ਵੱਖ ਜਥੇਬੰਦੀਆਂ ਵਿਚ ਅਹਿਮ ਅਹੁਦਿਆਂ ‘ਤੇ ਬੈਠੇ ਕਥਿਤ ‘ਦਿਮਾਗੀ ....

Ad Position 21
No active advertisement
ਅਜੀਤ ਡੈਸਕ 15-11-2026

ਰਾਏਗੜ੍ਹ, 15 ਨਵੰਬਰ (ਪੀ.ਟੀ.ਆਈ.)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਛੱਤੀਸਗੜ੍ਹ ਨੂੰ ਨਕਸਲਵਾਦ ਤੋਂ ਮੁਕਤ ਕਰਵਾਉਣ ਲਈ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈ ਤੇ ਉਨ੍ਹਾਂ ਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਵੱਖ-ਵੱਖ ਜਥੇਬੰਦੀਆਂ ਵਿਚ ਅਹਿਮ ਅਹੁਦਿਆਂ ‘ਤੇ ਬੈਠੇ ਕਥਿਤ ‘ਦਿਮਾਗੀ ਨਕਸਲੀਆਂ’ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੇ ਦਿਨਾਂ ਵਿਚ ਆਪਣੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਰਾਹੀਂ ਅਜਿਹੇ ਅਨਸਰਾਂ ਨੂੰ ਸਬਕ ਸਿਖਾਏਗੀ। ਉਹ ਅੱਜ ਛੱਤੀਸਗੜ੍ਹ ਦੇ ਧਰਮਜੈਗੜ੍ਹ ਵਿਖੇ ਜਨਜਾਤੀ ਗੌਰਵ ਦਿਵਸ ਸਮਾਗਮ ਨੂੰ ਵਰਚੁਅਲੀ ਸੰਬੋਧਨ ਕਰ ਰਹੇ ਸਨ। ਆਦਿਵਾਸੀ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਦੇ ਜਨਮ ਦਿਵਸ ਮੌਕੇ ਕਰਵਾਏ ਗਏ ਇਸ ਸਮਾਗਮ ਵਿਚ ਨਬੀਨ ਨੇ ਖ਼ਰਾਬ ਮੌਸਮ ਕਾਰਨ ਆਪਣੀ ਹਾਜ਼ਰੀ ਰੱਦ ਕਰ ਦਿੱਤੀ ਸੀ, ਕਿਉਂਕਿ ਉਨ੍ਹਾਂ ਦਾ ਜਹਾਜ਼ ਉੱਥੇ ਨਹੀਂ ਉਤਰ ਸਕਿਆ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ’ਚੋਂ ਨਕਸਲਵਾਦ ਖ਼ਤਮ ਕਰਨ ਦਾ ਸੰਕਲਪ ਲਿਆ ਸੀ, ਜਿਸ ਨੂੰ ਕੇਂਦਰ ਤੇ ਸੂਬਾ ਸਰਕਾਰ ਨੇ ਮਿਲ ਕੇ ਪੂਰਾ ਕੀਤਾ ਹੈ। ਉਨ੍ਹਾਂ ਨਕਸਲਵਾਦ ਵਿਰੁੱਧ ਲੜਾਈ ਦੌਰਾਨ ਸ਼ਹੀਦ ਹੋਏ ਸੁਰੱਖਿਆ ਮੁਲਾਜ਼ਮਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਨਬੀਨ ਨੇ ਦੋਸ਼ ਲਾਇਆ ਕਿ ਹਥਿਆਰਬੰਦ ਨਕਸਲੀ ਜੰਗਲਾਂ ’ਚੋਂ ਤਾਂ ਖ਼ਤਮ ਹੋ ਗਏ ਹਨ, ਪਰ ਕੁਝ ‘ਦਿਮਾਗੀ ਨਕਸਲੀ’ ਅਜੇ ਵੀ ਵੱਖ-ਵੱਖ ਜਥੇਬੰਦੀਆਂ ’ਚ ਆਗੂ ਵਜੋਂ ਸਰਗਰਮ ਹਨ।

Ad Position 22
No active advertisement
ਪਿਛਲੀ ਖ਼ਬਰ ਫਾਜ਼ਿਲਕਾ ਸੜਕ ਹਾਦਸਾ: ਵਿਧਾਇਕ ਗੋਲਡੀ ਕੰਬੋਜ ਨੇ ਹਸਪਤਾਲ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ, ਜ਼ਖ਼ਮੀਆ... ਅਗਲੀ ਖ਼ਬਰ ਫਾਰਮ-6 ਭਰਨ ਵਾਲੇ ਪਹਿਲਾਂ ਤੋਂ ਦਰਜ ਵੋਟਰਾਂ ਵਿਰੁੱਧ ਮੁਕੱਦਮਾ ਨਹੀਂ ਹੋਵੇਗਾ-ਚੋਣ ਕਮਿਸ਼ਨ
Ad Position 24