16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨ ਯੂਨੀਅਨਾਂ ਅਤੇ ਆੜ੍ਹਤੀਆਂ ਵਲੋਂ ਜਾਮ

ਕੁੱਲਗੜ੍ਹੀ, (ਫਿਰੋਜ਼ਪੁਰ), 16 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ’ਚ ਝੋਨੇ ਦੀ ਖਰੀਦ ਬੰਦ ਹੋਣ ਕਰਕੇ ਅਤੇ ਮੰਡੀਆਂ ਵਿਚ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੇ ਝੋਨੇ ਦੀ ਚੁਕਾਈ ਨਾ ਹੋਣ ਕਰਕੇ ਆੜ੍ਹਤੀਆਂ, ਮਜ਼ਦੂਰਾਂ, ਕਿਸਾਨਾਂ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਫਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਕੁੱਲਗੜ੍ਹੀ ਵਿਖੇ ਜਾਮ ਲਗਾਇਆ।

Ad Position 21
No active advertisement
ਅਜੀਤ ਡੈਸਕ 16-11-2026

ਕੁੱਲਗੜ੍ਹੀ, (ਫਿਰੋਜ਼ਪੁਰ), 16 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ’ਚ ਝੋਨੇ ਦੀ ਖਰੀਦ ਬੰਦ ਹੋਣ ਕਰਕੇ ਅਤੇ ਮੰਡੀਆਂ ਵਿਚ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੇ ਝੋਨੇ ਦੀ ਚੁਕਾਈ ਨਾ ਹੋਣ ਕਰਕੇ ਆੜ੍ਹਤੀਆਂ, ਮਜ਼ਦੂਰਾਂ, ਕਿਸਾਨਾਂ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਫਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਕੁੱਲਗੜ੍ਹੀ ਵਿਖੇ ਜਾਮ ਲਗਾਇਆ। ਇਸ ਧਰਨੇ ’ਚ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਵਿਰੋਧ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਖਰੀਦ ਸ਼ੁਰੂ ਨਹੀਂ ਹੁੰਦੀ ਅਤੇ ਝੋਨੇ ਦੀ ਚੁਕਾਈ ਸ਼ੁਰੂ ਨਹੀਂ ਕਰਵਾਈ ਜਾਂਦੀ, ਇਹ ਧਰਨਾ ਜਾਰੀ ਰਹੇਗਾ। ਦੱਸਣਯੋਗ ਹੈ ਕਿ ਸੜਕ ’ਤੇ ਜਾਮ ਕਰੀਬ 11 ਵਜੇ ਤੋਂ ਲਗਾਇਆ ਗਿਆ ਹੈ ਤੇ ਜਾਮ ਲਗਾਏ ਨੂੰ ਕਰੀਬ 2 ਘੰਟੇ ਦਾ ਸਮਾਂ ਹੋ ਗਿਆ ਹੈ ਪਰ ਜ਼ਿਲ੍ਹਾ ਪ੍ਰਸਾਸ਼ਨ ਤੋਂ ਕੋਈ ਅਧਿਕਾਰੀ ਜਾਂ ਮੁਲਾਜ਼ਮ ਲੋਕਾਂ ਦੀ ਸਮੱਸਿਆ ਸੁਣਨ ਲਈ ਮੌਕੇ ’ਤੇ ਨਹੀਂ ਪਹੁੰਚਿਆ ਤੇ ਜਾਮ ’ਚ ਫਸੇ ਲੋਕਾਂ ਦੀ ਜ਼ਿਲ੍ਹਾ ਪ੍ਰਸਾਸ਼ਨ ਨੇ ਕੋਈ ਸਾਰ ਨਹੀਂ ਲਈ। 

Ad Position 22
No active advertisement
ਪਿਛਲੀ ਖ਼ਬਰ ਜੈ ਸ਼ਾਹ ਮੁੜ ਬਣੇ ICC ਦੇ ਪ੍ਰਧਾਨ ਅਗਲੀ ਖ਼ਬਰ ਰਾਜਾਸਾਂਸੀ ਤੋਂ ਰਾਮਤੀਰਥ ਤੱਕ ਸੋਨੀਆ ਮਾਨ ਦਾ ਵਿਸ਼ਾਲ ਰੋਡ ਮਾਰਚ, ਵੱਖ-ਵੱਖ ਪਿੰਡਾਂ ਵਿੱਚ ਕਰਨਗੇ ਲੋਕਾਂ ਨਾਲ ਰਾਬਤਾ
Ad Position 24