16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਮਾਈਨਿੰਗ ਮਾਮਲਾ: ਸਾਬਕਾ ਏ.ਡੀ.ਸੀ. ਕੁਲਦੀਪ ਸਿੰਘ ਨੂੰ 14 ਦਿਨਾਂ ਨਿਆਂਇਕ ਹਿਰਾਸਤ ਵਿਚ ਭੇਜਿਆ

ਜਲੰਧਰ, 16 ਨਵੰਬਰ (ਦਵਿੰਦਰ)- ਪਠਾਨਕੋਟ ਦੇ ਸਾਬਕਾ ਏ.ਡੀ.ਸੀ. ਕੁਲਦੀਪ ਸਿੰਘ ਅਤੇ ਮਾਈਨਿੰਗ ਕਾਰੋਬਾਰੀ ਨਿਪੁਣ ਮਹਾਜਨ ਨੂੰ ਪੰਜ ਦਿਨਾਂ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਜਲੰਧਰ ਦੀ ਸਪੈਸ਼ਲ ਪੀ.ਐਮ.ਐਲ.ਏ. ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਦੀ ਸੁਣਵਾਈ ਤੋਂ ਬਾਅਦ ਕੁਲਦੀਪ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 16-11-2026

ਜਲੰਧਰ, 16 ਨਵੰਬਰ (ਦਵਿੰਦਰ)- ਪਠਾਨਕੋਟ ਦੇ ਸਾਬਕਾ ਏ.ਡੀ.ਸੀ. ਕੁਲਦੀਪ ਸਿੰਘ ਅਤੇ ਮਾਈਨਿੰਗ ਕਾਰੋਬਾਰੀ ਨਿਪੁਣ ਮਹਾਜਨ ਨੂੰ ਪੰਜ ਦਿਨਾਂ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਜਲੰਧਰ ਦੀ ਸਪੈਸ਼ਲ ਪੀ.ਐਮ.ਐਲ.ਏ. ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਦੀ ਸੁਣਵਾਈ ਤੋਂ ਬਾਅਦ ਕੁਲਦੀਪ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। 

ਸਾਬਕਾ ਏ.ਡੀ.ਸੀ. ਦੀਆਂ ਅਦਾਲਤ ਵਿਚ ਦਾਖਲ ਹੋਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਕੇਂਦਰੀ ਜਾਂਚ ਏਜੰਸੀ (ਈਡੀ) ਨੇ ਪਠਾਨਕੋਟ ਦੇ ਸਾਬਕਾ ਏ.ਡੀ.ਸੀ. ਕੁਲਦੀਪ ਸਿੰਘ ਅਤੇ ਮਾਈਨਿੰਗ ਕਾਰੋਬਾਰੀ ਨਿਪੁਣ ਮਹਾਜਨ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੂੰ ਜਲੰਧਰ ਦੀ ਸਪੈਸ਼ਲ ਪੀ.ਐਮ.ਐਲ.ਏ. ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ 16 ਨਵੰਬਰ ਤੱਕ ਰਿਮਾਂਡ 'ਤੇ ਭੇਜ ਦਿੱਤਾ ਗਿਆ। ਉਨ੍ਹਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਈ.ਡੀ. ਨੇ ਅੱਜ ਉਨ੍ਹਾਂ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ।

ਉਨ੍ਹਾਂ 'ਤੇ ਪਠਾਨਕੋਟ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਰਾਵੀ ਨਦੀ ਦੇ ਨਾਲ 92 ਏਕੜ ਸ਼ਾਮਲਾਤ ਜ਼ਮੀਨ ਨੂੰ ਗੈਰ-ਕਾਨੂੰਨੀ ਢੰਗ ਨਾਲ ਤਬਦੀਲ ਕਰਨ ਦਾ ਦੋਸ਼ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਗੈਰ-ਕਾਨੂੰਨੀ ਮਾਈਨਿੰਗ ਕੀਤੀ। ਈ.ਡੀ. ਦੀ ਜਾਂਚ 9 ਅਗਸਤ, 2023 ਨੂੰ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਦੁਆਰਾ ਦਰਜ ਕੀਤੀ ਗਈ ਇਕ ਐਫ.ਆਈ.ਆਰ. ਦੇ ਆਧਾਰ 'ਤੇ ਸ਼ੁਰੂ ਕੀਤੀ ਗਈ ਸੀ। ਈ.ਡੀ. ਦੇ ਅਨੁਸਾਰ ਦੋਵਾਂ ਨੇ ₹367 ਕਰੋੜ ਦਾ ਗਬਨ ਕੀਤਾ। ਤਲਾਸ਼ੀ ਦੌਰਾਨ, ਮੁਲਜ਼ਮਾਂ ਦੇ ਖਾਤਿਆਂ ਵਿਚੋਂ ₹1.75 ਕਰੋੜ ਦੀ ਨਕਦੀ ਬਰਾਮਦ ਹੋਈ। ਇਸ ਤੋਂ ਬਾਅਦ ਜਾਂਚ ਏਜੰਸੀ ਨੇ 31 ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ।

Ad Position 22
No active advertisement
ਅਗਲੀ ਖ਼ਬਰ ਜੈ ਸ਼ਾਹ ਮੁੜ ਬਣੇ ICC ਦੇ ਪ੍ਰਧਾਨ
Ad Position 24