16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ- ਹਰਸਿਮਰਤ ਕੌਰ ਬਾਦਲ

ਜਗਰਾਉਂ (ਲੁਧਿਆਣਾ), 16 ਨਵੰਬਰ (ਕੁਲਦੀਪ ਸਿੰਘ ਲੋਹਟ)- ਪੰਜਾਬ ਵਿਚ ਨਸ਼ਿਆਂ ਦਾ ਵਧ ਰਿਹਾ ਪ੍ਰਕੋਪ ਜਿੱਥੇ ਨੌਜਵਾਨ ਪੀੜ੍ਹੀ...

Ad Position 21
No active advertisement
ਅਜੀਤ ਡੈਸਕ 16-11-2026

ਜਗਰਾਉਂ (ਲੁਧਿਆਣਾ), 16 ਨਵੰਬਰ (ਕੁਲਦੀਪ ਸਿੰਘ ਲੋਹਟ)- ਪੰਜਾਬ ਵਿਚ ਨਸ਼ਿਆਂ ਦਾ ਵਧ ਰਿਹਾ ਪ੍ਰਕੋਪ ਜਿੱਥੇ ਨੌਜਵਾਨ ਪੀੜ੍ਹੀ ਦੀ ਜ਼ਿੰਦਗੀ ਨੂੰ ਨਿਗਲ ਰਿਹਾ ਹੈ, ਉੱਥੇ ਨਸ਼ਿਆਂ ਦੀ ਭੇਟ ਚੜ੍ਹੇ ਪੁੱਤਰਾਂ ਦੇ ਮਾਪਿਆਂ ਅਤੇ ਅਨਾਥ ਹੋਏ ਬੱਚਿਆਂ ਦਾ ਵਿਰਲਾਪ ਸੂਬੇ ਦੀ ਸਮਾਜਿਕ ਤੇ ਸਿਆਸੀ ਵਿਵਸਥਾ ਸਾਹਮਣੇ ਗੰਭੀਰ ਸਵਾਲ ਖੜ੍ਹੇ ਕਰ ਰਿਹਾ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਜਗਰਾਉਂ ਵਿਧਾਨ ਸਭਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਰਵਾਈ ‘ਮਾਵਾਂ-ਧੀਆਂ ਲਲਕਾਰ’ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।

ਬੀਬੀ ਬਾਦਲ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਕਿਸੇ ਵੀ ਮਾਂ ਦਾ ਪੁੱਤ ਨਸ਼ੇ ਦਾ ਟੀਕਾ ਲਗਾ ਕੇ ਨਹੀਂ ਮਰਿਆ, ਜਦਕਿ ਮੌਜੂਦਾ ਸਰਕਾਰ ਦੇ ਰਾਜ ਵਿਚ ਪੰਜਾਬ ਨਸ਼ਿਆਂ ਦੇ ਮਾਮਲੇ ਵਿਚ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਪਾੜਾ ਹੈ। ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰਾਂ ਦੀਆਂ ਤ੍ਰਾਸਦੀਆਂ ਨੂੰ ਸਿਰਫ਼ ਸਰਕਾਰੀ ਐਲਾਨਾਂ ਨਾਲ ਨਹੀਂ ਸਮਝਿਆ ਜਾ ਸਕਦਾ, ਸਗੋਂ ਇਸ ਲਈ ਠੋਸ ਕਾਰਵਾਈ ਦੀ ਲੋੜ ਹੈ। ਼

ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਘੱਟੋ-ਘੱਟ ਦਸ ਸਾਲ ਦੀ ਸਜ਼ਾ ਦਿਵਾਉਣ ਲਈ ਕਾਨੂੰਨੀ ਪੱਧਰ ’ਤੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਅਤੇ ਬੀਬੀ ਰਣਬੀਰ ਕੌਰ ਕਲੇਰ ਨੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਸਵਾਗਤ ਕੀਤਾ। ਰੈਲੀ ਦੌਰਾਨ ਔਰਤਾਂ ਦੀ ਵੱਡੀ ਸ਼ਮੂਲੀਅਤ ਰਹੀ ਅਤੇ ਨਸ਼ਿਆਂ ਸਮੇਤ ਸੂਬੇ ਦੇ ਵੱਖ-ਵੱਖ ਸਿਆਸੀ ਤੇ ਸਮਾਜਿਕ ਮੁੱਦੇ ਵਿਚਾਰੇ ਗਏ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਲੇਬਸ ਦਾ ਹਿੱਸਾ ਬਣਾਵਾਂਗੇ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਗੁਰੂਹਰਸਹਾਏ ਨਗਰ ਕੌਂਸਲ ਦੀ ਸਿਆਸਤ ਵਿਚ ਵੱਡਾ ਫੇਰਬਦਲ, ਪ੍ਰਧਾਨ ਸੁਸ਼ਮਾ ਰਾਣੀ ਦੇ ਬੇਟੇ ਬੰਟੀ ਭਠੇਜਾ ਸਮੇਤ ਕਈ ਕਾਂਗਰਸੀ...
Ad Position 24