16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੜਕ ਹਾਦਸੇ 'ਚ ਰੈਸਟੋਰੈਂਟ ਮਾਲਕ ਦੀ ਮੌਤ ਦੇ ਮਾਮਲੇ 'ਚ ਕਾਰ ਚਾਲਕ ਵਿਰੁੱਧ ਕੇਸ ਦਰਜ

ਕਪੂਰਥਲਾ, 16 ਨਵੰਬਰ (ਅਮਨਜੋਤ ਸਿੰਘ ਵਾਲੀਆ)- ਕਾਰ ਅਤੇ ਐਕਟਿਵਾ ਵਿਚਾਲੇ ਹੋਏ ਸੜਕ ਹਾਦਸੇ ਦੌਰਾਨ ਕਾਦੂਪੁਰ...

Ad Position 21
No active advertisement
ਅਜੀਤ ਡੈਸਕ 16-11-2026

ਕਪੂਰਥਲਾ, 16 ਨਵੰਬਰ (ਅਮਨਜੋਤ ਸਿੰਘ ਵਾਲੀਆ)- ਕਾਰ ਅਤੇ ਐਕਟਿਵਾ ਵਿਚਾਲੇ ਹੋਏ ਸੜਕ ਹਾਦਸੇ ਦੌਰਾਨ ਕਾਦੂਪੁਰ ਰੋਡ 'ਤੇ ਸਥਿਤ ਰੈਸਟੋਰੈਂਟ ਦੇ ਮਾਲਕ ਗੁਰਵਿੰਦਰਪਾਲ ਸਿੰਘ ਕਾਹਲੋਂ ਦੀ ਮੌਤ ਦੇ ਮਾਮਲੇ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਵਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਤਲਵੰਡੀ ਮਹਿੰਮਾ ਨੇ ਦੱਸਿਆ ਕਿ ਉਸਦਾ ਭਰਾ ਗੁਰਵਿੰਦਰਪਾਲ ਸਿੰਘ ਕਾਹਲੋਂ ਰਾਤ ਸਮੇਂ ਆਪਣਾ ਰੈਸਟੋਰੈਂਟ ਬੰਦ ਕਰਕੇ ਰੈਸਟੋਰੈਂਟ 'ਤੇ ਕੰਮ ਕਰਦੇ ਸ਼ਿਵਰਾਜ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਆਪਣੇ ਘਰ ਆ ਰਹੇ ਸਨ, ਜਦੋਂ ਉਹ ਜਲੰਧਰ ਰੋਡ 'ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਪਹੁੰਚੇ ਤਾਂ ਸਾਹਮਣੇ ਆ ਰਹੀ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਵਿੰਦਰਪਾਲ ਸਿੰਘ ਕਾਹਲੋਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਸ਼ਿਵਰਾਜ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਕਾਰ ਚਾਲਕ ਆਇਸ਼ ਅਰੋੜਾ ਪੁੱਤਰ ਗੁਲਾਬ ਅਰੋੜਾ ਵਾਸੀ ਗੋਲਡਨ ਐਵੀਨਿਊ ਕਪੂਰਥਲਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਵਿਚ ਪਬਲਿਕ ਮੀਟਿੰਗ ਨੂੰ ਕੀਤਾ ਸੰਬੋਧਨ ਅਗਲੀ ਖ਼ਬਰ ਸ੍ਰੀ ਅਚਲੇਸ਼ਵਰ ਧਾਮ ਦੇ ਨੌਵੀਂ ਦਸਵੀਂ ਦੇ ਮੇਲੇ ਦੌਰਾਨ 18 ਨਵੰਬਰ ਨੂੰ ਬਟਾਲਾ ਤਹਿਸੀਲ ਵਿਚ ਹੋਏਗੀ ਲੋਕਲ ਛੁੱਟੀ
Ad Position 24