16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਰਾਜਾਸਾਂਸੀ ਹਲਕੇ 'ਚ 'ਆਪ' ਦੇ ਰੋਡ ਮਾਰਚ ਨੂੰ ਮਿਲਿਆ ਭਾਰੀ ਉਤਸ਼ਾਹ, ਭੀਲੋਵਾਲ ਪੱਕਾ ਵਿਖੇ ਸੋਨੀਆ ਮਾਨ ਦਾ ਵਿਸ਼ੇਸ਼ ਸਨਮਾਨ

ਚੋਗਾਵਾਂ/ ਅੰਮ੍ਰਿਤਸਰ, 16 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਆਮ ਆਦਮੀ ਪਾਰਟੀ (ਆਪ) ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਚ ਚਲਾਈ...

Ad Position 21
No active advertisement
ਅਜੀਤ ਡੈਸਕ 16-11-2026

ਚੋਗਾਵਾਂ/ ਅੰਮ੍ਰਿਤਸਰ, 16 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਆਮ ਆਦਮੀ ਪਾਰਟੀ (ਆਪ) ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਚ ਚਲਾਈ ਜਾ ਰਹੀ ਲੋਕ ਸੰਪਰਕ ਮੁਹਿੰਮ ਤਹਿਤ ਕੱਢੇ ਗਏ ਵਿਸ਼ਾਲ ਰੋਡ ਮਾਰਚ ਨੂੰ ਪਿੰਡ ਭੀਲੋਵਾਲ ਪੱਕਾ ਵਿਖੇ ਇਲਾਕਾ ਨਿਵਾਸੀਆਂ ਵਲੋਂ ਭਰਵਾਂ ਸਮਰਥਨ ਮਿਲਿਆ। ਪਿੰਡ ਪੁੱਜਣ 'ਤੇ ਸਰਪੰਚ ਗੌਤਮ ਮਹਿਤਾ ਅਤੇ ਪਿੰਡ ਵਾਸੀਆਂ ਨੇ ਪਾਰਟੀ ਉਮੀਦਵਾਰ ਸੋਨੀਆ ਮਾਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਹਲਕੇ ਦੇ 13 ਵੱਖ-ਵੱਖ ਪੜਾਵਾਂ ਨੂੰ ਕਵਰ ਕਰਨ ਲਈ ਰਾਜਾਸਾਂਸੀ ਤੋਂ ਰਵਾਨਾ ਹੋਇਆ ਇਹ ਰੋਡ ਮਾਰਚ ਵੱਖ-ਵੱਖ ਪਿੰਡਾਂ ਵਿਚੋਂ ਲੰਘਦਾ ਹੋਇਆ ਜਦੋਂ ਭੀਲੋਵਾਲ ਪੱਕਾ ਪੁੱਜਿਆ, ਤਾਂ ਪਿੰਡ ਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੌਰਾਨ ਸਰਪੰਚ ਗੌਤਮ ਨੇ ਆਪਣੀ ਸਮੁੱਚੀ ਟੀਮ ਅਤੇ ਇਲਾਕੇ ਦੇ ਪਤਵੰਤਿਆਂ ਸਮੇਤ ਸੋਨੀਆ ਮਾਨ ਨੂੰ ਫੁੱਲਾਂ ਦੇ ਹਾਰ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਪ੍ਰਤੀ ਆਪਣੀ ਪੂਰੀ ਵਚਨਬੱਧਤਾ ਦੁਹਰਾਈ।

ਇਕੱਠ ਨੂੰ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਸਰਪੰਚ ਗੌਤਮ ਅਤੇ ਪਿੰਡ ਭੀਲੋਵਾਲ ਪੱਕਾ ਦੇ ਸਮੂਹ ਵਾਸੀਆਂ ਵਲੋਂ ਦਿੱਤੇ ਗਏ ਇਸ ਮਾਣ-ਸਤਿਕਾਰ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਮਿਲ ਰਿਹਾ ਇਹ ਬੇਮਿਸਾਲ ਪਿਆਰ ਅਤੇ ਸਮਰਥਨ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ।
ਇਸ ਮੌਕੇ ਸਰਪੰਚ ਗੌਤਮ ਮਹਿਤਾ, ਅਸ਼ੋਕ ਮਹਿਤਾ, ਕੰਤੀ ਸ਼ਾਹ ਮਹਿਤਾ, ਮਨਜੀਤ ਸਿੰਘ ਸੋਨੂ, ਰੌਣਕੀ ਰਾਮ ਮੈਂਬਰ, ਮੈਂਬਰ ਮੇਜਰ ਸਿੰਘ, ਦੀਪ ਕਰਿਆਨਾ ਸਟੋਰ, ਮਨੀਸ਼ ਮਹਿਤਾ, ਰਾਕੇਸ਼ ਮਹਿਤਾ, ਰਿੰਕੂ ਮਹਿਤਾ, ਸੁਬੇਗ ਸਿੰਘ, ਜੋਬਨ ਸਿੰਘ ਸਮੇਤ ਪਿੰਡ ਦੇ ਪਤਵੰਤੇ ਸੱਜਣ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਲੰਟੀਅਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਬਣਨ 'ਤੇ ਸੂਬੇ 'ਚ ਕਾਨੂੰਨ ਵਿਵਸਥਾ ਲਾਗੂ ਕੀਤੀ ਜਾਵੇਗੀ-ਪਰਗਟ ਸਿੰਘ ਅਗਲੀ ਖ਼ਬਰ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦਾ ਜੱਦੀ ਪਿੰਡ ਕ੍ਰਿਸ਼ਨਾ ਨਗਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
Ad Position 24