ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)- ਵਿਧਾਨਸਭਾ ਚੋਣਾਂ ਲਈ ਸੂਬਾ ਕਾਂਗਰਸ ਕਮੇਟੀ ਵਲੋਂ ਇਕ ਜੇਤੂ ਖਿਡਾਰੀਆਂ ਵਾਲੀ ਟੀਮ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿਚ ਨੌਜਵਾਨ, ਤਜ਼ਰਬੇਕਾਰ, ਮਿਹਨਤੀ ਤੇ ਇਮਾਨਦਾਰ ਪਹਿਚਾਣ ਰੱਖਣ ਵਾਲੇ ਖਿਡਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਕਾਂਗਰਸ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਹੀ ਨਹੀਂ ਹੈ ਬਲਕਿ ਪੰਜਾਬ 'ਚ ਬਣ ਚੁੱਕੇ ਜੰਗਲ ਰਾਜ ਨੂੰ ਖ਼ਤਮ ਕਰਕੇ ਕਾਨੂੰਨ ਵਿਵਸਥਾ ਨੂੰ ਲਾਗੂ ਕਰਨਾ ਵੀ ਹੈ।
ਇਹ ਵਿਚਾਰ ਅੱਜ ਇੱਥੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।