ਜਲੰਧਰ, 16 ਨਵੰਬਰ (ਦਵਿੰਦਰ)- ਜਲੰਧਰ ਬੱਸ ਸਟੈਂਡ ਡਿਪੂ ਵਿਚ ਭਿਆਨਕ ਅੱਗ ਲੱਗ ਗਈ ਹੈ। ਜਿਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਸਟੈਂਡ ਡਿਪੂ ਨੰਬਰ ਇਕ ਵਿਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚਣੀਆਂ ਸ਼ੁਰੂ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਬੱਸ ਸਟੈਂਡ ਡਿਪੂ ਨੰਬਰ ਇਕ ‘ਤੇ ਪਏ ਟਾਇਰਾਂ ਨੂੰ ਅੱਗ ਲੱਗ ਗਈ ਹੈ।
ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਟੀਮ ਦੇ ਮੈਂਬਰ ਗੌਰਵ ਭਾਰਦਵਾਜ਼ ਨੇ ਦੱਸਿਆ ਕਿ ਭਿਆਨਕ ਅੱਗ ਬਾਰੇ ਜਾਣਕਾਰੀ 8 ਵਜੇ ਤੋਂ ਬਾਅਦ ਉਨ੍ਹਾਂ ਨੂੰ ਮਿਲੀ ਸੀ ਤੇ ਦੱਸਿਆ ਜਾ ਰਿਹਾ ਸੀ ਕਿ ਝਾੜੀਆਂ ਨੂੰ ਅੱਗ ਲੱਗੀ ਹੈ ਪਰ ਜਦੋਂ ਇੱਥੇ ਆ ਕੇ ਦੇਖਿਆ ਤਾਂ ਹਾਲਾਤ ਕੁਝ ਹੋਰ ਹੀ ਸੀ ਟਾਇਰਾਂ ਨੂੰ ਸਕਰੈਪ ਨੂੰ ਭਿਆਨਕ ਅੱਗ ਲੱਗੀ ਹੋਈ ਸੀ।