17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਉਤਰਾਖ਼ੰਡ- ਖੱਡ ’ਚ ਡਿੱਗੀ ਬੱਸ, 6 ਦੀ ਮੌਤ

ਦੇਹਰਾਦੂਨ, 17 ਨਵੰਬਰ- ਹਰਿਦੁਆਰ ਤੋਂ ਕਰਨਪ੍ਰਯਾਗ ਜਾ ਰਹੀ ਇਕ ਬੱਸ ਅੱਜ ਸਵੇਰੇ ਗੁਲਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਪੁਲ ਤੋਂ ਲਗਭਗ 100 ਮੀਟਰ ਹੇਠਾਂ ਇਕ ਨਾਲੇ ਵਿਚ ਡਿੱਗ ਗਈ।

Ad Position 21
No active advertisement
ਅਜੀਤ ਡੈਸਕ 17-11-2026

ਦੇਹਰਾਦੂਨ, 17 ਨਵੰਬਰ- ਹਰਿਦੁਆਰ ਤੋਂ ਕਰਨਪ੍ਰਯਾਗ ਜਾ ਰਹੀ ਇਕ ਬੱਸ ਅੱਜ ਸਵੇਰੇ ਗੁਲਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਪੁਲ ਤੋਂ ਲਗਭਗ 100 ਮੀਟਰ ਹੇਠਾਂ ਇਕ ਨਾਲੇ ਵਿਚ ਡਿੱਗ ਗਈ। ਇਸ ਹਾਦਸੇ ਵਿਚ ਹੁਣ ਤੱਕ 6 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। ਗੁਲਰ ਬਾਜ਼ਾਰ ਨੇੜੇ ਹਾਦਸੇ ਸਮੇਂ ਬੱਸ ਵਿਚ ਲਗਭਗ 30 ਤੋਂ 35 ਲੋਕ ਸਵਾਰ ਸਨ। ਦੱਸਿਆ ਗਿਆ ਹੈ ਕਿ ਵਿਸ਼ਵਨਾਥ ਸੇਵਾ ਬੱਸ ਸਵੇਰੇ 3:30 ਵਜੇ ਹਰਿਦੁਆਰ ਤੋਂ ਰਵਾਨਾ ਹੋਈ ਸੀ। ਰਿਸ਼ੀਕੇਸ਼-ਬਦਰੀਨਾਥ ਹਾਈਵੇਅ 'ਤੇ ਬੱਸ ਹਾਦਸੇ ਦੀ ਸੂਚਨਾ ਮਿਲਦੇ ਹੀ ਐਸ.ਡੀ.ਆਰ.ਐਫ. ਪੋਸਟਾਂ ਬਿਆਸੀ ਅਤੇ ਢਾਲਵਾਲਾ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

ਐਸ.ਐਸ.ਪੀ. ਨੇ ਦੱਸਿਆ ਕਿ ਚਾਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂ ਕਿ ਦੋ ਹੋਰ ਖੱਡ ਵਿਚ ਫਸੇ ਹੋਏ ਹਨ। ਉਨ੍ਹਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹੈ। ਹੁਣ ਤੱਕ 20 ਜ਼ਖਮੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ ਹੈ। ਇਨ੍ਹਾਂ ਵਿਚੋਂ 19 ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਏਮਜ਼ ਰਿਸ਼ੀਕੇਸ਼ ਭੇਜਿਆ ਗਿਆ ਹੈ। ਬਾਕੀ ਜ਼ਖਮੀਆਂ ਨੂੰ ਰਿਸ਼ੀਕੇਸ਼ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

Ad Position 22
No active advertisement
ਅਗਲੀ ਖ਼ਬਰ ਵਿਅਕਤੀ ਦਾ ਕਿਰਚਾਂ ਮਾਰ ਕੇ ਕਤਲ
Ad Position 24