17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ, 15 ਕਰੋੜ ਦੀ ਹੈਰੋਇਨ ਅਤੇ ਵੱਡੀ ਮਾਤਰਾ ਵਿਚ ਅਸਲੇ ਸਮੇਤ ਨੌਜਵਾਨ ਕਾਬੂ

ਅਜਨਾਲਾ, (ਅੰਮ੍ਰਿਤਸਰ), 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਅਸਲੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ 15 ਕਰੋੜ ਰੁਪਏ ਦੀ ਕੀਮਤ ਵਾਲੀ 3 ਕਿੱਲੋ ਹੈਰੋਇਨ ਅਤੇ ਵੱਡੀ ਮਾਤਰਾ ਵਿਚ ਅਸਲੇ ਸਮੇਤ ਕਾਬੂ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 17-11-2026

ਅਜਨਾਲਾ, (ਅੰਮ੍ਰਿਤਸਰ), 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਅਸਲੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ 15 ਕਰੋੜ ਰੁਪਏ ਦੀ ਕੀਮਤ ਵਾਲੀ 3 ਕਿੱਲੋ ਹੈਰੋਇਨ ਅਤੇ ਵੱਡੀ ਮਾਤਰਾ ਵਿਚ ਅਸਲੇ ਸਮੇਤ ਕਾਬੂ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਕਾਕੂ ਸਿੰਘ ਵਾਸੀ ਪਿੰਡ ਸਹਿਜਾਦਾ (ਰਮਦਾਸ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ 3 ਕਿੱਲੋ ਹੈਰੋਇਨ ਤੋਂ ਇਲਾਵਾ 3 ਪਿਸਤੌਲ, ਮੈਗਜ਼ੀਨ ਅਤੇ 90 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਐੱਸ.ਐੱਚ.ਓ ਨਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਮੁਲਜ਼ਮ ਗੁਰਮੀਤ ਸਿੰਘ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਸੰਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।

Ad Position 22
No active advertisement
ਅਗਲੀ ਖ਼ਬਰ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ
Ad Position 24