ਜਲੰਧਰ, 17 ਨਵੰਬਰ (ਦਵਿੰਦਰ) - 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿਚ ਰਾਜਨੀਤੀ ਗਰਮਾ ਗਈ ਹੈ। 'ਆਪ' ਨੇ ਹੁਣ ਤੱਕ 71 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਡੀ.ਐਸ.ਪੀ. ਸੁਰੇਂਦਰ ਕੁਮਾਰ ਧੋਗੜੀ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਹੈ। ਇਸ ਦੇ ਨਾਲ ਹੀ ਸੂਬਾ ਭਾਜਪਾ ਯੁਵਾ ਮੋਰਚਾ ਨੇਤਾ ਪ੍ਰਸ਼ਾਂਤ ਗੰਭੀਰ ਭਾਰਤੀ ਜਨਤਾ ਪਾਰਟੀ (ਭਾਜਪਾ) ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਿਲ ਹੋ ਗਏ ਹਨ।
ਪ੍ਰਸ਼ਾਂਤ ਗੰਭੀਰ ਨੇ ਕਿਹਾ ਕਿ ਉਨ੍ਹਾਂ ਨੇ ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਕੀਤੇ ਜਾ ਰਹੇ ਨਿਰੰਤਰ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਹੈ ਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ-ਮੁਖੀ ਪਹੁੰਚ ਵਿਚ ਵਿਸ਼ਵਾਸ ਜਤਾਇਆ ਹੈ।
ਆਮ ਆਦਮੀ ਪਾਰਟੀ ਵਿਚ ਉਨ੍ਹਾਂ ਦੇ ਸ਼ਾਮਿਲ ਹੋਣ ਨੂੰ ਜਲੰਧਰ ਉੱਤਰੀ ਵਿਚ ਇਕ ਵੱਡਾ ਰਾਜਨੀਤਿਕ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਖੇਤਰ ਵਿਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ। ਡੀ.ਐਸ.ਪੀ. ਵਜੋਂ ਸੇਵਾਮੁਕਤ ਹੋਣ ਤੋਂ ਬਾਅਦ, ਸੁਰੇਂਦਰ ਰਾਜਨੀਤੀ ਵਿਚ ਦਾਖ਼ਲ ਹੋ ਗਏ ਹਨ ਅਤੇ ਹੁਣ 'ਆਪ' ਨਾਲ ਆਪਣੇ ਰਾਜਨੀਤਿਕ ਕਰੀਅਰ ਦੀ ਸ਼ੁਰੂਆਤ ਕਰ ਰਹੇ ਹਨ। ਸਾਬਕਾ ਡੀ.ਐਸ.ਪੀ. ਨੇ 'ਆਪ' ਵਿਚ ਸ਼ਾਮਿਲ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਸੁਰੇਂਦਰ ਕੁਮਾਰ ਪਹਿਲਾਂ ਜਲੰਧਰ ਦਿਹਾਤੀ ਵਿਚ ਸੇਵਾ ਨਿਭਾ ਚੁੱਕੇ ਹਨ।
ਤਾਜ਼ਾ ਖ਼ਬਰਾਂ
Free
ਸਾਬਕਾ ਡੀ.ਐਸ.ਪੀ. ਸੁਰੇਂਦਰ ਧੋਗੜੀ ਅਤੇ ਭਾਜਪਾ ਨੇਤਾ ਪ੍ਰਸ਼ਾਂਤ ਗੰਭੀਰ 'ਆਪ' ਚ ਸ਼ਾਮਿਲ
ਜਲੰਧਰ, 17 ਨਵੰਬਰ (ਦਵਿੰਦਰ) - 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿਚ ਰਾਜਨੀਤੀ ਗਰਮਾ ਗਈ ਹੈ। 'ਆਪ' ਨੇ ਹੁਣ ਤੱਕ 71 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਅੱਜ ਪੰਜਾਬ...
ਅਜੀਤ ਡੈਸਕ
17-11-2026