17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਦੁਕਾਨ ਅੰਦਰੋਂ ਭੇਦਭਰੀ ਹਾਲਤ ਵਿਚ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)- ਅੰਮ੍ਰਿਤਸਰ ਚੁੰਗੀ ਨੇੜੇ ਦੁਕਾਨ ਕਰਦੇ ਇਕ ਬਜ਼ੁਰਗ ਵਿਅਕਤੀ ਦੀ ਦੁਕਾਨ ਅੰਦਰੋਂ ਹੀ....

Ad Position 21
No active advertisement
ਅਜੀਤ ਡੈਸਕ 17-11-2026

ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)- ਅੰਮ੍ਰਿਤਸਰ ਚੁੰਗੀ ਨੇੜੇ ਦੁਕਾਨ ਕਰਦੇ ਇਕ ਬਜ਼ੁਰਗ ਵਿਅਕਤੀ ਦੀ ਦੁਕਾਨ ਅੰਦਰੋਂ ਹੀ ਭੇਦਭਰੀ ਹਾਲਤ ਵਿਚ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਚੁੰਗੀ ਨੇੜੇ ਦੁਕਾਨਦਾਰਾਂ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਨਾਲ ਦੇ ਦੁਕਾਨ ਅੰਦਰੋਂ ਬਹੁਤ ਬਦਬੂ ਆ ਰਹੀ ਹੈ, ਜਿਸ ’ਤੇ ਉਹ ਮੌਕੇ ’ਤੇ ਪੁੱਜੇ ਤਾਂ ਕਹੀ, ਬੇਲਚਾ, ਬਾਟਾ ਆਦਿ ਰਾਜ ਮਿਸਤਰੀ ਦਾ ਸਮਾਨ ਵੇਚਣ ਦਾ ਕੰਮ ਕਰਦੇ ਇਕ ਬਜ਼ੁਰਗ ਵਿਅਕਤੀ ਜੋਗਿੰਦਰ ਸਿੰਘ (75) ਪੁੱਤਰ ਸਾਧੂ ਸਿੰਘ ਵਾਸੀ ਅੰਮ੍ਰਿਤਸਰ ਚੁੰਗੀ ਫੱਤੂਢੀਂਗਾ ਰੋਡ ਦੀ ਲਾਸ਼ ਦੁਕਾਨ ਅੰਦਰ ਹੀ ਪਈ ਸੀ।

ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਅਗਲੀ ਖ਼ਬਰ ਸੜਕ ਹਾਦਸੇ ਵਿਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
Ad Position 24