17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮਨੀਲਾ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨਾਲ ਮੁਲਾਕਾਤ

ਮਨੀਲਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ 'ਚ 23ਵੇਂ ਭਾਰਤ-ਆਸੀਆਨ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸੰਮੇਲਨ ਦੌਰਾਨ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਖੇਤਰਾਂ ਵਿਚ ....

Ad Position 21
No active advertisement
ਅਜੀਤ ਡੈਸਕ 17-11-2026
ਭਾਰਤ-ਸਿੰਗਾਪੁਰ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ’ਤੇ ਚਰਚਾ, 8 ਅਹਿਮ ਖੇਤਰਾਂ ’ਚ ਸਹਿਯੋਗ ਵਧਾਉਣ ’ਤੇ ਬਣੀ ਸਹਿਮਤੀ

ਮਨੀਲਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ 'ਚ 23ਵੇਂ ਭਾਰਤ-ਆਸੀਆਨ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸੰਮੇਲਨ ਦੌਰਾਨ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਵਧਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਸਤੰਬਰ 2025 ਵਿਚ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਦੀ ਭਾਰਤ ਫੇਰੀ ਦੌਰਾਨ ਤੈਅ ਕੀਤੀ ਗਈ ਵਿਆਪਕ ਰਣਨੀਤਕ ਭਾਈਵਾਲੀ ਦੇ ਰੋਡਮੈਪ ਤਹਿਤ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ।

ਇਸ ਮੌਕੇ ਆਰਥਿਕ ਸਹਿਯੋਗ, ਹੁਨਰ ਵਿਕਾਸ, ਡਿਜੀਟਲ ਤਕਨਾਲੋਜੀ, ਸਥਿਰਤਾ, ਸੰਪਰਕ ਸਹੂਲਤਾਂ, ਸਿਹਤ ਸੰਭਾਲ ਅਤੇ ਦਵਾਈਆਂ, ਰੱਖਿਆ ਤੇ ਸੁਰੱਖਿਆ ਅਤੇ ਲੋਕਾਂ ਵਿਚਾਲੇ ਆਪਸੀ ਸਬੰਧਾਂ ਸਮੇਤ ਅੱਠ ਪ੍ਰਮੁੱਖ ਖੇਤਰਾਂ ਵਿਚ ਸਹਿਯੋਗ ਨੂੰ ਅੱਗੇ ਵਧਾਉਣ ਬਾਰੇ ਚਰਚਾ ਹੋਈ। ਇਸ ਤੋਂ ਇਲਾਵਾ ਦੋਵਾਂ ਨੇਤਾਵਾਂ ਨੇ ਖੇਤਰੀ ਅਤੇ ਵਿਸ਼ਵ ਪੱਧਰ ਦੇ ਮੌਜੂਦਾ ਮੁੱਦਿਆਂ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਗਾਪੁਰ ਨੂੰ ਆਸੀਆਨ ਦੀ ਆਉਣ ਵਾਲੀ ਪ੍ਰਧਾਨਗੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਲਾਰੈਂਸ ਵੋਂਗ ਨੂੰ ਭਰੋਸਾ ਦਿਵਾਇਆ ਕਿ ਭਾਰਤ ਵਲੋਂ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਦੋਵਾਂ ਦੇਸ਼ਾਂ ਨੇ ਆਪਸੀ ਸਾਂਝ ਅਤੇ ਸਹਿਯੋਗ ਨੂੰ ਹੋਰ ਅੱਗੇ ਵਧਾਉਣ ਦੀ ਵਚਨਬੱਧਤਾ ਵੀ ਦੁਹਰਾਈ।

 
Ad Position 22
No active advertisement
ਪਿਛਲੀ ਖ਼ਬਰ ਕਪੂਰਥਲਾ ’ਚ ਅਵਾਰਾ ਕੁੱਤਿਆਂ ਦਾ ਆਤੰਕ, ਦੁੱਧ ਲੈਣ ਜਾ ਰਹੇ ਬਜ਼ੁਰਗ ’ਤੇ ਕੀਤਾ ਹਮਲਾ ਅਗਲੀ ਖ਼ਬਰ ਐਮ.ਐਸ.ਧੋਨੀ ਨੇ ਆਈ.ਪੀ.ਐਲ ਦੇ 19 ਸਾਲਾਂ ਦੇ ਕਰੀਅਰ ਨੂੰ ਕਿਹਾ ਅਲਵਿਦਾ, ਹੁਣ ਚੇਨਈ ਸੁਪਰ ਕਿੰਗਜ਼ ਦੇ ਬਣੇ ਮੇਂਟਰ
Ad Position 24