17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਜਾ ਰਹੀਆਂ ਹਨ ਜਾਨਾਂ-ਸੁਪਰੀਮ ਕੋਰਟ

ਨਵੀਂ ਦਿੱਲੀ, 17 ਨਵੰਬਰ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਸੜਕਾਂ ‘ਤੇ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਤੇ ਜਾ ਰਹੀਆਂ ਮਨੁੱਖੀ ਜਾਨਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨ.ਐੱਚ.ਏ.ਆਈ.) ਨੂੰ ਟੋਲ ਪਲਾਜ਼ਿਆਂ ਨੇੜੇ ਅਵਾਰਾ ਪਸ਼ੂਆਂ ਲਈ ਆਸਰਾ ਕੇਂਦਰ ਬਣਾਉਣ ’ਤੇ ਵਿਚਾਰ ਕਰਨ ਲਈ ਕਿਹਾ...

Ad Position 21
No active advertisement
ਅਜੀਤ ਡੈਸਕ 17-11-2026

ਨਵੀਂ ਦਿੱਲੀ, 17 ਨਵੰਬਰ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਸੜਕਾਂ ‘ਤੇ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਤੇ ਜਾ ਰਹੀਆਂ ਮਨੁੱਖੀ ਜਾਨਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨ.ਐੱਚ.ਏ.ਆਈ.) ਨੂੰ ਟੋਲ ਪਲਾਜ਼ਿਆਂ ਨੇੜੇ ਅਵਾਰਾ ਪਸ਼ੂਆਂ ਲਈ ਆਸਰਾ ਕੇਂਦਰ ਬਣਾਉਣ ’ਤੇ ਵਿਚਾਰ ਕਰਨ ਲਈ ਕਿਹਾ ਹੈ।

ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਤੇ ਐੱਨ.ਵੀ. ਅੰਜਾਰੀਆ ਦੇ ਬੈਂਚ ਸਾਹਮਣੇ ਐੱਨ.ਐੱਚ.ਏ.ਆਈ. ਵਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਥਾਰਟੀ ਕੋਲ ਜ਼ਮੀਨ ਐਕਵਾਇਰ ਕਰਨ ਦਾ ਕਾਨੂੰਨੀ ਅਧਿਕਾਰ ਨਹੀਂ ਹੈ। ਇਸ ਲਈ ਪਸ਼ੂਆਂ ਦੇ ਆਸਰਾ ਕੇਂਦਰ ਬਣਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ ਸੜਕਾਂ ‘ਤੇ ਘੁੰਮਦੇ ਪਸ਼ੂਆਂ ਕਾਰਨ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ।

ਐੱਨ.ਐੱਚ.ਏ.ਆਈ. ਨੂੰ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐੱਸ.ਆਰ.) ਤਹਿਤ ਇਸ ਕੰਮ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਉਸ ਨੇ ਕੋਈ ਨਿਸ਼ਚਿਤ ਰਕਮ ਖਰਚਣ ਦਾ ਹੁਕਮ ਨਹੀਂ ਦਿੱਤਾ। ਸਾਲਿਸਟਰ ਜਨਰਲ ਨੇ ਦੱਸਿਆ ਕਿ ਜੇਕਰ 19 ਮਈ ਨੂੰ ਦਿੱਤੇ ਅਦਾਲਤੀ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਂਦੀ ਹੈ ਤਾਂ ਦੇਸ਼ ਭਰ ’ਚ ਪਸ਼ੂਆਂ ਲਈ ਆਸਰਾ ਕੇਂਦਰ ਬਣਾਉਣ ’ਤੇ 5,000 ਕਰੋੜ ਰੁਪਏ ਤੋਂ ਵੱਧ ਖਰਚ ਆ ਸਕਦਾ ਹੈ।

ਇਸੇ ਦੌਰਾਨ ਅਦਾਲਤ ਨੇ ਅਵਾਰਾ ਕੁੱਤਿਆਂ ਸਬੰਧੀ ਪਹਿਲਾਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਦਾ ਵੀ ਜਾਇਜ਼ਾ ਲਿਆ। ਅਦਾਲਤ ਨੂੰ ਦੱਸਿਆ ਗਿਆ ਕਿ 19 ਸੂਬਿਆਂ ਵਲੋਂ ਪਾਲਣਾ ਰਿਪੋਰਟਾਂ ਦਾਖ਼ਲ ਕੀਤੀਆਂ ਗਈਆਂ ਹਨ ਜਦਕਿ ਅਸਾਮ ਤੇ ਬਿਹਾਰ ’ਚ ਸੁਧਾਰ ਦੀ ਲੋੜ ਹੈ। ਦਿੱਲੀ ਵਲੋਂ ਕੀਤੇ ਗਏ ਉਪਰਾਲੇ ਵੀ ਨਾਕਾਫ਼ੀ ਦੱਸੇ ਗਏ।

Ad Position 22
No active advertisement
ਪਿਛਲੀ ਖ਼ਬਰ ਗੁਰਨੂਰ ਬਰਾੜ ਦੇ ਟਿਮ ਸੇਫਰਟ ਨੂੰ ਹਮਲਾਵਰ ਅੰਦਾਜ਼ ਵਿਚ ਵਿਦਾਈ ਦੇਣ ’ਤੇ ਆਈ. ਸੀ. ਸੀ. ਦੀ ਫਿਟਕਾਰ ਅਗਲੀ ਖ਼ਬਰ ਢਾਕਾ ਹਵਾਈ ਅੱਡੇ ਨੇੜੇ ਦੇਸੀ ਬੰਬ ਧਮਾਕੇ
Ad Position 24