18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਾਹਕੋਟ (ਜਲੰਧਰ), 18 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ...

Ad Position 21
No active advertisement
ਅਜੀਤ ਡੈਸਕ 18-11-2026

ਸ਼ਾਹਕੋਟ (ਜਲੰਧਰ), 18 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿਚ ਰਹੇਗੀ, ਓਨਾ ਸਮਾਂ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ 1,000 ਰੁਪਏ ਮਹੀਨਾਵਾਰ ਵਿੱਤੀ ਸਹਾਇਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਮੁਫ਼ਤ ਬਿਜਲੀ ਸਮੇਤ ਸਾਰੀਆਂ ਲੋਕ ਭਲਾਈ ਗਾਰੰਟੀਆਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਭਲਾਈ ਤੇ ਵਿਕਾਸ ਉਨ੍ਹਾਂ ਦੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। 
ਜਲੰਧਰ ਦੇ ਪਿੰਡ ਦੋਨੇਵਾਲ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਪੰਜਾਬ ਵਿਚ ਉਨ੍ਹਾਂ ਦੇ ਕਾਰਜਕਾਲ ਨੂੰ ਲੈ ਕੇ ਚੁਣੌਤੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਾਰਟੀਆਂ ਨੇ ਦਹਾਕਿਆਂ ਤੱਕ ਸੂਬੇ 'ਤੇ ਰਾਜ ਕੀਤਾ ਅਤੇ ਜਿਨ੍ਹਾਂ ਦੇ ਰਾਜ ਵਿਚ ਨਸ਼ਿਆਂ ਦਾ ਕਾਰੋਬਾਰ ਫੈਲਿਆ, ਉਹੀ ਪਾਰਟੀਆਂ ਹੁਣ ਬਦਲਾਅ ਦੇ ਵਾਅਦੇ ਕਰ ਰਹੀਆਂ ਹਨ।
ਪਾਰਦਰਸ਼ੀ ਸਰਕਾਰੀ ਭਰਤੀ, ਭਲਾਈ ਪਹਿਲਕਦਮੀਆਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤਰੱਕੀ ਦੇ ਰਾਹ 'ਤੇ ਤੁਰ ਪਿਆ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਸ ਰਫ਼ਤਾਰ ਨੂੰ ਆਪਸ ਵਿਚ ਰਲ-ਮਿਲ ਕੇ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਾਲਾਂ ਤੱਕ ਸੂਬੇ ਦੀ ਲੁੱਟ ਕੀਤੀ ਹੈ, ਉਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ।
‘ਲੋਕ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਸੂਬੇ ਅਤੇ ਇਸ ਦੇ ਵਸੀਲਿਆਂ ਨੂੰ ਅੰਗਰੇਜ਼ਾਂ ਨਾਲੋਂ ਵੀ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਇਹ ਆਪਣੇ ਪਾਪਾਂ ਲਈ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਇਨ੍ਹਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ, ਜੋ ਕਿ ਨਾ-ਮੁਆਫ਼ੀਯੋਗ ਅਪਰਾਧ ਹੈ। ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਪਾਪ ਕੀਤਾ ਸੀ ਅਤੇ ਬਦਕਿਸਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਇਨ੍ਹਾਂ ਦੇ ਹੱਥਾਂ ਦੀ ਕਠਪੁਤਲੀ ਤੋਂ ਵੱਧ ਕੁਝ ਨਹੀਂ ਹੈ।”

Ad Position 22
No active advertisement
ਅਗਲੀ ਖ਼ਬਰ ਏਅਰ ਇੰਡੀਆ ਐਕਸਪ੍ਰੈਸ ਨੇ 1 ਦਸੰਬਰ 2026 ਤੋਂ ਦੀਪਕ ਰਾਜਾਵਤ ਨੂੰ ਏਅਰਲਾਈਨ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਵਜ...
Ad Position 24