18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐਨ.ਐੱਚ.ਐਮ. ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ

ਕਪੂਰਥਲਾ, 18 ਨਵੰਬਰ - (ਅਮਨਜੋਤ ਸਿੰਘ ਵਾਲੀਆ) - ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿੱਥੇ...

Ad Position 21
No active advertisement
ਅਜੀਤ ਡੈਸਕ 18-11-2026

ਕਪੂਰਥਲਾ, 18 ਨਵੰਬਰ - (ਅਮਨਜੋਤ ਸਿੰਘ ਵਾਲੀਆ) - ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਹੈ। ਇਸੇ ਲੜੀ ਤਹਿਤ ਅੱਜ ਵੀ ਸਿਵਲ ਸਰਜਨ ਦਫਤਰ ਕਪੂਰਥਲਾ ਵਿਖੇ ਜ਼ਿਲ੍ਹੇ ਦੇ ਸਮੂਹ ਕਰਮਚਰੀਆਂ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਐਨ.ਐੱਚ.ਐਮ. ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਨ।ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਰਮਚਾਰੀਆਂ ਨੂੰ ਪੱਕੇ ਕਰਨ ਅਤੇ ਤਨਖਾਹਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਉਕਤ ਸਾਰੇ ਵਾਅਦੇ ਭੁੱਲ ਗਏ। 
ਯੂਨੀਅਨ ਆਗੂਆਂ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀ,ਬਰਾਬਰ ਕੰਮ ਬਰਾਬਰ ਤਨਖਾਹ ਲਾਗੂ , ਰਿਟਾਇਰਮੈਂਟ ਉਮਰ 62 ਸਾਲ ਕਰਨ ਤੋਂ ਇਲਾਵਾ ਸਰਕਾਰ ਪਾਸੋਂ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਕਿ ਸਰਕਾਰ ਤੋਂ ਅੱਕ ਤੇ ਥੱਕ ਚੁੱਕੇ ਮੁਲਾਜ਼ਮਾਂ ਵਲੋਂ  ਹੁਣ ਸਿਹਤ ਮੰਤਰੀ ਦੀ ਰਿਹਾਇਸ਼ 'ਤੇ ਪੱਕੇ ਧਰਨੇ ਸਮੂਹ ਐਨ.ਐੱਚ.ਐਮ. ਕਰਮਚਾਰੀਆਂ ਵਲੋਂ ਸ਼ੁਰੂ ਕਰ ਦਿੱਤੇ ਜਾਣਗੇ।

 

Ad Position 22
No active advertisement
ਪਿਛਲੀ ਖ਼ਬਰ ਐਨ.ਪੀ.ਐੱਸ ਮੁਲਾਜ਼ਮਾਂ ਨੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਪਾਰੀਆਂ ਵਲੋਂ ਸੁਪਰੀਮ ਕੋਰਟ ਪਾਸੋਂ ਰਾਮਲੀਲ੍ਹਾ ਮੈਦਾਨ ਚ ਵਿਰੋਧ ਪ੍ਰਦਰਸ਼ਨਾਂ 'ਤੇ ਪਾਬੰਦੀ ਲਗਾਉਣ ਦੀ ਮੰਗ
Ad Position 24