18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜਲੰਧਰ - ਨਿਗਮ ਦੀ ਹਦੂਦ ਅੰਦਰ 21 ਨੂੰ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ

ਜਲੰਧਰ, 18 ਨਵੰਬਰ (ਜਤਿੰਦਰ ਪੰਮੀ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧੀ 21 ਨਵੰਬਰ ਨੂੰ ਸ਼ਹਿਰ ਵਿਚ ਕੱਢੇ ਜਾ ਰਹੇ ਵਿਸ਼ਾਲ ਨਗਰ...

Ad Position 21
No active advertisement
ਅਜੀਤ ਡੈਸਕ 18-11-2026

ਜਲੰਧਰ, 18 ਨਵੰਬਰ (ਜਤਿੰਦਰ ਪੰਮੀ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧੀ 21 ਨਵੰਬਰ ਨੂੰ ਸ਼ਹਿਰ ਵਿਚ ਕੱਢੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਦਿਨ ਨਿਗਮ ਦੀ ਹੱਦ ਅੰਦਰ ਪੈਂਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ ਕੀਤੀ ਗਈ ਹੈ। ਇਸ ਸੰਬੰਧੀ ਜਾਰੀ ਆਦੇਸ਼ਾਂ ’ਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਸ਼ਨਿਚੱਰਵਾਰ ਨੂੰ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ ਅਤੇ ਸ਼ਹਿਰ ਦੇ ਟਰੈਫ਼ਿਕ ਦੇ ਕਈ ਰੂਟ ਬਦਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ (ਸਮੇਤ ਸਟਾਫ਼) ਵਿਚ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਕੀਤੀ ਜਾਂਦੀ ਹੈ।

Ad Position 22
No active advertisement
ਪਿਛਲੀ ਖ਼ਬਰ ਖੇਲੋ ਇੰਡੀਆ ਯੂਥ ਗੇਮਜ਼-2026 ਲਈ ਬਾਸਕਟਬਾਲ ਟੀਮ ਦੇ ਟਰਾਇਲ 22 ਨਵੰਬਰ ਨੂੰ ਕਰਨਾਲ ਸਟੇਡੀਅਮ ਵਿਖੇ ਅਗਲੀ ਖ਼ਬਰ ਨਵਾਂ ਪਿੰਡ ਦੋਨੇਵਾਲ' ਵਿਖੇ 'ਲੋਕ ਮਿਲਣੀ' ਦੌਰਾਨ ਮਿਲੇ ਬੇਮਿਸਾਲ ਪਿਆਰ ਤੇ ਸਤਿਕਾਰ ਲਈ ਦਿਲੋਂ ਸ਼ੁਕਰੀਆ - ਮੁੱਖ ਮੰਤਰੀ...
Ad Position 24