18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਗਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਉਦਯੋਗਾਂ ਨਾਲ ਮਿਲ ਕੇ ਸੋਲਰ ਪਾਰਕ ਬਣਾਏਗੀ - ਸੁਖਬੀਰ ਸਿੰਘ ਬਾਦਲ

ਮੰਡੀ ਗੋਬਿੰਦਗੜ੍ਹ/ਚੰਡੀਗੜ੍ਹ, 18 ਨਵੰਬਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਗਲੀ...

Ad Position 21
No active advertisement
ਅਜੀਤ ਡੈਸਕ 18-11-2026

ਮੰਡੀ ਗੋਬਿੰਦਗੜ੍ਹ/ਚੰਡੀਗੜ੍ਹ, 18 ਨਵੰਬਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਉਦਯੋਗਾਂ ਨਾਲ ਮਿਲ ਕੇ ਸੋਲਰ ਪਾਰਕ ਸਥਾਪਿਤ ਕਰੇਗੀ ਤਾਂ ਜੋ ਉਦਯੋਗਾਂ ਨੂੰ ਸਸਤੀ ਬਿਜਲੀ ਦਿੱਤੀ ਜਾ ਸਕੇ।
ਅਕਾਲੀ ਦਲ ਦੇ ਪ੍ਰਧਾਨ ਜਿਨ੍ਹਾਂ ਨੇ ਮੰਡੀ ਗੋਬਿੰਦਗੜ੍ਹ ਵਿਖੇ ਸਿਖ਼ਰਲੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ, ਨੇ ਕਿਹਾ ਕਿ ਇਕ ਵਾਰ ਉਦਯੋਗਪਤੀ ਸਰਕਾਰ ਦੇ ਭਾਈਵਾਲ ਬਣ ਗਏ ਤਾਂ ਉਨ੍ਹਾਂ ਨੂੰ ਆਪਣੀ ਲੋੜ ਮੁਤਾਬਕ ਹੀ ਨਿਵੇਸ਼ ਕਰਨ ਦੀ ਜ਼ਰੂਰਤ ਪਵੇਗੀ। ਉਨ੍ਹਾਂ ਕਿਹਾ  ਕਿ ਅਸੀਂ ਤੁਹਾਨੂੰ ਸ਼ੁਰੂ ਤੋਂ ਹੀ ਆਪਣੀ ਇੰਡਸਟਰੀ ਦੇ ਦਰ ’ਤੇ ਸਸਤੀ ਬਿਜਲੀ ਮਿਲੇਗੀ ਤੇ ਤਿੰਨ ਸਾਲਾਂ ਬਾਅਦ ਤੁਹਾਡੀ ਬਿਜਲੀ ਦੀ ਲਾਗਤ ਜ਼ੀਰੋ ਹੋ ਜਾਵੇਗੀ। ਉਨ੍ਹਾਂ ਨੇ ਉਦਯੋਗਾਂ ਦੇ ਪ੍ਰਤੀਨਿਧਾਂ ਨੂੰ ਇਹ ਵੀ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਉਨ੍ਹਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਨਵੇਂ ਫਰਨੇਸ ਮਾਲਕਾਂ ਨੂੰ ਸੂਬਾਈ ਜੀ.ਐਸ.ਟੀ. ਰਿਟੇਨ ਕਰਨ ਦੀ ਆਗਿਆ ਦਿੱਤੀ ਜਾਵੇਗੀ ਤਾਂ ਜੋ ਸੂਬੇ ਵਿਚ ਨਿਵੇਸ਼ ਆਕਰਸ਼ਤ ਕੀਤਾ ਜਾ ਸਕੇ।
ਸੁਖਬੀਰ ਸਿੰਘ ਬਾਦਲ ਨੇ ਇਹ ਭਰੋਸਾ ਭਾਰਤ ਭੂਸ਼ਣ ਟੋਨੀ ਤੇ ਹੋਰਨਾਂ ਵਲੋਂ ਉਨ੍ਹਾਂ ਦੀਆਂ ਉਦਯੋਗਿਕ ਇਕਾਈਆਂ ਗੈਰ ਵਿਹਾਰੀ ਬਣਨ ਤੇ ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਵਿਚ ਉਦਯੋਗਾਂ ਵਾਸਤੇ ਬਹੁਤ ਸਸਤੀ ਬਿਜਲੀ ਦਿੱਤੇ ਜਾਣ ਦੀ ਗੱਲ ਚੁੱਕਣ ਤੋਂ ਬਾਅਦ ਦੁਆਇਆ। ਦੋਵਾਂ ਭਰੋਸਿਆਂ ਦਾ ਉਦਯੋਗਿਕ ਪ੍ਰਤੀਨਿਧਾਂ ਨੇ ਭਰਵਾਂ ਸਵਾਗਤ ਕੀਤਾ।
ਫਰਨੇਸ ਐਸੋਸੀਏਸ਼ਨ ਦੇ ਗੋਪਾਲ ਸਿੰਘੀ ਨੇ ਦੱਸਿਆ ਕਿ ਕਿਵੇਂ ਅਫ਼ਸਰ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਫੈਕਟਰੀਆਂ ’ਤੇ ਅੱਧੀ ਰਾਤ ਨੂੰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੇ ਨਾਲ-ਨਾਲ ਸਾਰੇ ਉਦਯੋਗਪਤੀਆਂ ਦਾ ਹੌਂਸਲਾ ਪਸਤ ਕੀਤਾ ਜਾ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਇਹ ਵੀ ਭਰੋਸਾ ਦੁਆਇਆ ਕਿ ਅਕਾਲੀ ਦਲ ਅਜਿਹੇ ਹੱਥਕੰਡਿਆਂ ਵਿਚ ਵਿਸ਼ਵਾਸ ਨਹੀਂ ਰੱਖਦਾ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਕੋਈ ਵੀ ਛਾਪਾ ਨਹੀਂ ਮਾਰਨ ਦਿਆਂਗੇ। ਮੇਰਾ ਯਤਨ ਹੋਵੇਗਾ ਕਿ ਟੈਕਸ ਘਟਾਏ ਜਾਣ ਤੇ ਮਾਲੀਆ ਵਧਾਇਆ ਜਾਵੇਗਾ ਤੇ ਕੰਮ ਕਰਨ ਦਾ ਤਰੀਕਾ ਸਰਲ ਬਣਾਇਆ ਜਾਵੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੀ.ਐਸ.ਟੀ. ਦੇ ਕੰਮਕਾਜ ਵਿਚ ਨੁਕਸ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਤੁਰੰਤ ਦੂਰ ਕੀਤੇ ਜਾਣਗੇ।
ਭਾਰਤ ਭੂਸ਼ਣ ਟੋਨੀ ਨੇ ਅਪੀਲ ਕੀਤੀ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਕਬਾੜ ’ਤੇ ਜੀ.ਐਸ.ਟੀ. ਖ਼ਤਮ ਕਰੇ ਤੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਕਬਾੜ ’ਤੇ ਵੈਟ ਖ਼ਤਮ ਕੀਤਾ ਸੀ।ਟਰਾਂਸਪੋਰਟ ਯੂਨੀਅਨ ਦੇ ਬਹਾਦਰ ਸਿੰਘ ਨੇ ਦੱ‌ਸਿਆ ਕਿ ਆਪ ਸਰਕਾਰ ਨੇ ਕਮਰਸ਼ੀਅਲ ਵਾਹਨਾਂ ’ਤੇ ਟੈਕਸ ਵਧਾ ਦਿੱਤਾ ਹੈ ਅਤੇ ਟਰਾਂਸਪੋਰਟਰਾਂ ਨੂੰ ਪੁਰਾਣੇ ਵਾਹਨਾਂ ਦੇ ਦਸਤਾਵੇਜ਼ ਨਵਿਆਉਣ ’ਤੇ ਮੋਟੀ ਫੀਸ ਅਦਾ ਕਰਨੀ ਪੈਂਦੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਤੋਂ ਪੈਸੇ ਵਸੂਲਣ ਵਾਸਤੇ ਉਨ੍ਹਾਂ ਨੂੰ ਭਾਰੀ ਜ਼ੁਰਮਾਨੇ ਲਗਾਏ ਜਾ ਰਹੇ ਹਨ।ਉਦਯੋਗ ਤੇ ਵਪਾਰ ਦੇ ਪ੍ਰਤੀਨਿਧਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ  ਬਾਦਲ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਦਾ ਸਹੀ ਫੈਸਲਾ ਕਰੇ ਕਿ ਸੂਬੇ ਦੀ ਅਗਵਾਈ ਕੌਣ ਕਰੇ। ਉਨ੍ਹਾਂ ਕਿਹਾ ਕਿ ਸਹੀ ਮੁੱਖ ਮੰਤਰੀ ਚੁਣਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਤੁਹਾਨੂੰ ਅਜਿਹੇ ਮੁੱਖ ਮੰਤਰੀ ਦੀ ਜ਼ਰੂਰਤ ਹੈ ਜਿਸਦੀ ਸੋਚ ਦੂਰਅੰਦੇਸ਼ੀ ਹੈ।
ਉਨ੍ਹਾਂ ਕਿਹਾ ਕਿ  ਤੁਸੀਂ ਵੇਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਹੁੰਦਿਆਂ ਆਪਣੇ ਘਰ ਵਿਚੋਂ ਹੀ ਬਾਹਰ ਨਹੀਂ ਨਿਕਲਦੇ ਸਨ ਤੇ ਕਾਮੇਡੀਅਨ ਭਗਵੰਤ ਮਾਨ ਨੂੰ ਤਾਂ ਪ੍ਰਸ਼ਾਸਨ ਬਾਰੇ ਪਤਾ ਹੀ ਕੱਖ ਨਹੀਂ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਵੀ ਉਦਾਹਰਣ ਦਿੱਤੀ ਜੋ ਦਾਅਵੇ ਕਰਦੇ ਸਨ ਕਿ ਉਨ੍ਹਾਂ ਨੂੰ ਬੱਕਰੀਆਂ ਚੋਣੀਆਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਮੁੱਖ ਮੰਤਰੀ ਦੀ ਜ਼ਰੂਰਤ ਹੈ ਜੋ ਪੰਜਾਬ ਵਿਚ ਨਿਵੇਸ਼ ਆਕਰਸ਼ਤ ਕਰ ਸਕੇ ਅਤੇ ਤੇਜ਼ ਰਫਤਾਰ ਵਿਕਾਸ ਯਕੀਨੀ ਬਣਾ ਸਕੇ ਤੇ ਤੁਹਾਡੀਆਂ ਮੁਸ਼ਕਿਲਾਂ ਹੱਲ ਕਰ ਸਕੇ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਹੱਕ ਵਿਚ ਵੋਟਾਂ ਪਾਉਣ ਤੇ ਭਰੋਸਾ ਦੁਆਇਆ ਕਿ ਅਕਾਲੀ ਦਲ ਦੀ ਸਰਕਾਰ ਵਿਚ ਉਨ੍ਹਾਂ ਦੀਆਂ ਸਾਰੀਆਂ ਤਜਵੀਜ਼ਾਂ ਪ੍ਰਵਾਨ ਕੀਤੀਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਪਹੁੰਚੇ ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਖੇਲੋ ਇੰਡੀਆ ਯੂਥ ਗੇਮਜ਼-2026 ਲਈ ਬਾਸਕਟਬਾਲ ਟੀਮ ਦੇ ਟਰਾਇਲ 22 ਨਵੰਬਰ ਨੂੰ ਕਰਨਾਲ ਸਟੇਡੀਅਮ ਵਿਖੇ
Ad Position 24