ਚੰਡੀਗੜ੍ਹ, 18 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਵਿਦੇਸ਼ ਮੰਤਰਾਲ ਤੋਂ ਇਜਾਜ਼ਤ ਮੰਗੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ ਹੈ, ਜੋ ਕਿ ਪਿਛਲੇ ਸਾਲ (ਮਈ 2025) ਤੋਂ ਸੁਰੱਖਿਆ ਕਾਰਨਾਂ ਅਤੇ ਦੁਵੱਲੇ ਤਣਾਅ ਕਾਰਨ ਬੰਦ ਹੈ।
ਇਹ ਦੌਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ (24 ਨਵੰਬਰ) ਦੇ ਮੱਦੇਨਜ਼ਰ ਪ੍ਰਸਤਾਵਿਤ ਹੈ। ਪੰਜਾਬ ਵਿਧਾਨ ਸਭਾ ਪਹਿਲਾਂ ਹੀ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਸਮਰਥਨ ਕਰਨ ਵਾਲਾ ਮਤਾ ਪਾਸ ਕਰ ਚੁੱਕੀ ਹੈ।ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਨੂੰ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਜੋ ਸ਼ਰਧਾਲੂ ਉਸੇ ਦਿਨ ਦਰਸ਼ਨ ਕਰ ਸਕਣ ਅਤੇ ਮੱਥਾ ਟੇਕ ਸਕਣ ਅਤੇ ਵਾਪਸ ਆ ਸਕਣ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ
ਚੰਡੀਗੜ੍ਹ, 18 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ...
ਅਜੀਤ ਡੈਸਕ
18-11-2026