18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਲੁਧਿਆਣਾ ਤੋਂ ਸ਼ੁਰੂ ਹੋਵੇਗਾ ‘ਇਨਸਾਫ਼ ਮਾਰਚ’

ਲੁਧਿਆਣਾ, 18 ਨਵੰਬਰ (ਜਤਿੰਦਰ ਭੰਬੀ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੇ ਐਲਾਨ ਨਾਲ ਚੋਣ ਸਰਗਰਮੀਆਂ ਦਾ ਆਗਾਜ਼ ਕਰ ਦਿੱਤਾ ਗਿਆ ਹੈ, ਜਦਕਿ ਵਿਰੋਧੀ ਪਾਰਟੀਆਂ ....

Ad Position 21
No active advertisement
ਅਜੀਤ ਡੈਸਕ 18-11-2026
ਲੁਧਿਆਣਾ, 18 ਨਵੰਬਰ (ਜਤਿੰਦਰ ਭੰਬੀ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੇ ਐਲਾਨ ਨਾਲ ਚੋਣ ਸਰਗਰਮੀਆਂ ਦਾ ਆਗਾਜ਼ ਕਰ ਦਿੱਤਾ ਗਿਆ ਹੈ, ਜਦਕਿ ਵਿਰੋਧੀ ਪਾਰਟੀਆਂ ਵੀ ਆਪਣੇ ਵਰਕਰਾਂ ਨੂੰ ਲਾਮਬੰਦ ਕਰਨ ਵਿਚ ਜੁਟ ਗਈਆਂ ਹਨ।

ਇਸੇ ਕੜੀ ਤਹਿਤ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਲੁਧਿਆਣਾ ਤੋਂ ‘ਇਨਸਾਫ਼ ਮਾਰਚ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਵੜਿੰਗ ਵਲੋਂ 19 ਨਵੰਬਰ ਨੂੰ ਬੱਚਤ ਭਵਨ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਮਾਰਚ ਦੀ ਰੂਪ-ਰੇਖਾ ਅਤੇ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ। ਇਸ ਮੌਕੇ ਲੁਧਿਆਣਾ ਦੀ ਕਾਂਗਰਸ ਲੀਡਰਸ਼ਿਪ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

ਦੂਜੇ ਪਾਸੇ ਕਾਂਗਰਸ ਅੰਦਰ ਧੜੇਬੰਦੀ ਨੂੰ ਲੈ ਕੇ ਵੀ ਚਰਚਾਵਾਂ ਤੇਜ਼ ਹਨ। ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਹਾਲ ਹੀ 'ਚ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਲੁਧਿਆਣਾ ਪਹੁੰਚਣ ’ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਸੀ, ਪਰ ਰਾਜਾ ਵੜਿੰਗ ਦੇ ਧੜੇ ਨੇ ਇਸ ਯਾਤਰਾ ਤੋਂ ਦੂਰੀ ਬਣਾਈ ਰੱਖੀ ਸੀ।

ਹੁਣ ਸਿਆਸੀ ਹਲਕਿਆਂ 'ਚ ਇਹ ਸਵਾਲ ਉੱਠ ਰਿਹਾ ਹੈ ਕਿ ਕੀ ਚੰਨੀ ਧੜਾ ਰਾਜਾ ਵੜਿੰਗ ਦੇ ‘ਇਨਸਾਫ਼ ਮਾਰਚ’ 'ਚ ਸ਼ਮੂਲੀਅਤ ਕਰੇਗਾ ਜਾਂ ਇਸ ਵਾਰ ਵੀ ਦੂਰੀ ਬਣਾਈ ਰੱਖੇਗਾ। ਇਸ ਮਾਰਚ ਵਿਚ ਕਾਂਗਰਸ ਦੇ ਵੱਖ-ਵੱਖ ਧੜਿਆਂ ਦੀ ਸ਼ਮੂਲੀਅਤ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

 
Ad Position 22
No active advertisement
ਅਗਲੀ ਖ਼ਬਰ ਸੰਗਰੂਰ ਵਿਖੇ ਲੱਗੇ ਪੱਕੇ ਮੋਰਚੇ ਦੇ 6ਵੇਂ ਦਿਨ ਕੀਤਾ ਗਿਆ ਮੋਮਬੱਤੀ ਮਾਰਚ
Ad Position 24